View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਵਿੱਚ ਮੌਨਸੂਨ ਦੀ ਐਂਟਰੀ ਹੋਣ ਦੇ ਬਾਵਜੂਦ ਮੀਂਹ ਦੀ ਰਫ਼ਤਾਰ ਹਾਲੇ ਵੀ ਸੁਸਤ ਰਹੀ ਹੈ, ਜਿਸ ਕਾਰਨ ਲੋਕ ਗਰਮੀ ਅਤੇ ਉਮਸ ਤੋਂ ਪ੍ਰੇਸ਼ਾਨ ਹਨ। ਮੰਗਲਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਫਰੀਦਕੋਟ 42.4 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ।

ਪੰਜਾਬ ਵਿੱਚ ਯੈਲੋ ਅਲਰਟ ਜਾਰੀ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅਗਲੇ 48 ਘੰਟਿਆਂ ਨੂੰ ਮਹੱਤਵਪੂਰਨ ਮੰਨਦੇ ਹੋਏ ਅੱਜ ਅਤੇ 9 ਜੁਲਾਈ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ 21 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ, ਜਦਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।

ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਦੇ ਕਈ ਇਲਾਕਿਆਂ ਸਮੇਤ ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਸਮਾਨ ਬੱਦਲਾਂ ਨਾਲ ਢੱਕਿਆ ਰਹੇਗਾ।

ਭਾਰੀ ਗਰਮੀ ਕਾਰਨ ਮੰਗਲਵਾਰ ਨੂੰ ਪੰਜਾਬ ਵਿੱਚ ਬਿਜਲੀ ਦੀ ਮੰਗ 15,003 ਮੈਗਾਵਾਟ ਤੱਕ ਪਹੁੰਚ ਗਈ। ਸੂਬੇ ਦਾ ਆਪਣਾ ਬਿਜਲੀ ਉਤਪਾਦਨ 4,673 ਮੈਗਾਵਾਟ ਰਿਹਾ, ਜਦਕਿ ਕੇਂਦਰੀ ਪੂਲ ਤੋਂ 10,578 ਮੈਗਾਵਾਟ ਬਿਜਲੀ ਅਲਾਟ ਕੀਤੀ ਗਈ।

ਦੂਜੇ ਪਾਸੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਅਨੁਸਾਰ 7 ਜੁਲਾਈ ਨੂੰ ਭਾਖੜਾ ਡੈਮ ਦਾ ਜਲ ਪੱਧਰ 1,567.02 ਫੁੱਟ ਦਰਜ ਕੀਤਾ ਗਿਆ। ਡੈਮ ਵਿੱਚ 38,018 ਕਿਊਸਿਕ ਪਾਣੀ ਦੀ ਆਮਦ ਹੋਈ, ਜਦਕਿ 23,229 ਕਿਊਸਿਕ ਪਾਣੀ ਛੱਡਿਆ ਗਿਆ। ਪੌਂਗ ਡੈਮ ਦਾ ਜਲ ਪੱਧਰ 1,318.71 ਫੁੱਟ ਰਿਹਾ, ਜਿੱਥੇ 17,875 ਕਿਊਸਿਕ ਪਾਣੀ ਦੀ ਆਮਦ ਅਤੇ 15,500 ਕਿਊਸਿਕ ਪਾਣੀ ਦੀ ਨਿਕਾਸੀ ਦਰਜ ਕੀਤੀ ਗਈ।

ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਦੱਖਣ-ਪੱਛਮੀ ਮੌਨਸੂਨ ਪੰਜਾਬ ਦੇ ਬਾਕੀ ਰਹਿੰਦੇ ਦੋ ਜ਼ਿਲ੍ਹਿਆਂ ਨੂੰ ਵੀ ਕਵਰ ਕਰ ਸਕਦਾ ਹੈ। ਨਾਲ ਹੀ ਸਰਗਰਮ ਪੱਛਮੀ ਗੜਬੜ ਕਾਰਨ ਮੌਨਸੂਨ ਹੋਰ ਮਜ਼ਬੂਤ ਹੋਵੇਗਾ ਅਤੇ ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਅਤੇ ਉਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ