ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਦੁਆਰਾ ਅੱਜ ਕੈਬਨਿਟ ਮੀਟਿੰਗ ਕੀਤੀ ਗਈ। ਇਹ ਮੀਟਿੰਗ ਸੀ ਐੱਮ ਦੇ ਆਵਾਸ ‘ਤੇ ਕੀਤੀ ਗਈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਨਾਲ ਪ੍ਰੈਸ ਕੰਨਫਰੈਂਸ ਰਾਹੀਂ ਮੀਟਿੰਗ ‘ਚ ਲਏ ਅਹਿਮ ਫੈਸਲੇ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਲੈਂਡ ਪੂਲਿੰਗ ‘ਚ ਕਈ ਬਦਲਾਅ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਜਿਸ ਦਿਨ ਐਲਓਆਈ ਹੋ ਜਾਵੇਗਾ, ਕਿਸਾਨ ਨੂੰ ਉਸੇ ਦਿਨ ਤੋਂ ਪ੍ਰਤੀ ਏਕੜ 50,000 ਰੁਪਏ ਮਿਲਣਗੇ ਅਤੇ ਕਿਸਾਨ ਆਪਣੀ ਜ਼ਮੀਨ ‘ਤੇ ਖੇਤੀ ਵੀ ਜਾਰੀ ਰੱਖੇਗਾ। ਜ਼ਮੀਨ ਮਾਲਕ ਨੂੰ ਅਰਜ਼ੀ ਦੇਣ ਦੇ 21 ਦਿਨਾਂ ਦੇ ਅੰਦਰ ਐਲਓਆਈ ‘ਤੇ 50,000 ਰੁਪਏ ਨਕਦ ਮਿਲਣਗੇ। ਜਿਸ ਦਿਨ ਸਰਕਾਰ ਕਬਜ਼ਾ ਲਵੇਗੀ, ਉਸੇ ਦਿਨ ਤੋਂ ਪ੍ਰਤੀ ਏਕੜ 1 ਲੱਖ ਰੁਪਏ ਦਾ ਇਕਰਾਰਨਾਮਾ ਸ਼ੁਰੂ ਹੋ ਜਾਵੇਗਾ ਅਤੇ ਜੇਕਰ ਸਰਕਾਰ ਦੋ ਜਾਂ ਤਿੰਨ ਸਾਲ ਲੈਂਦੀ ਹੈ, ਤਾਂ ਹਰ ਸਾਲ 10 ਪ੍ਰਤੀਸ਼ਤ ਦਾ ਵਾਧਾ ਕੀਤਾ ਜਾਵੇਗਾ। ਮੁੰਡੀਆਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਲੋਕਾਂ ਦੇ ਸ਼ੰਕਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਲੋਕਾਂ ਨੇ ਇਸ ਯੋਜਨਾ ਦਾ ਸਮਰਥਨ ਕੀਤਾ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਦਿੱਤਾ ਜਾਣ ਵਾਲਾ ਕਿਰਾਇਆ 5 ਗੁਣਾ ਵਧਾ ਦਿੱਤਾ ਗਿਆ ਹੈ। ਇਸ ਯੋਜਨਾ ਵਿੱਚ ਸ਼ਾਮਲ ਹੋਣ ਲਈ ਸਹਿਮਤ ਹੋਣ ‘ਤੇ, 50,000 ਰੁਪਏ ਦਾ ਚੈੱਕ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿੰਨਾ ਚਿਰ ਜ਼ਮੀਨ ਵਹਿਲੀ ਹੈ ਕਿਸਾਨ ਖੇਤੀ ਕਰ ਸਕਦਾ ਹੈ। ਜ਼ਮੀਨਾਂ ਦਾ ਕਿਰਾਇਆ ਵਧਾਇਆ, ਕਿਰਾਏ ‘ਚ ਹਰ ਸਾਲ 10 ਫੀਸਦੀ ਵਾਧਾ ਕੀਤਾ ਜਾਵੇਗਾ।
ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਸੂਬੇ ਦੇ ਕਈ ਪੰਚਾਂ ਅਤੇ ਸਰਪੰਚਾਂ ਨੂੰ ਮਿਲੇ ਕੇ ਇਸ ਯੋਜਨਾ ਬਾਰੇ ਫੀਡਬੈਕ ਵੀ ਲਈ ਗਈ ਹੈ। ਇਸ ਤੋਂ ਬਾਅਦ ਯੋਜਨਾ ਵਿੱਚ ਕੁਝ ਬਦਲਾਅ ਵੀ ਕੀਤੇ ਗਏ ਹਨ। ਵਿਰੋਧੀ ਪਾਰਟੀਆਂ ਹੁਣ ਇਸ ਮਾਮਲੇ ਨੂੰ ਲੈ ਕੇ ਸਰਕਾਰ ਵਿਰੁੱਧ ਇਕੱਠੀਆਂ ਹੋ ਗਈਆਂ ਹਨ।
ਸਰਕਾਰ ਕਿਸੇ ਦੀ ਜ਼ਮੀਨ ਜ਼ਬਰਦਸਤੀ ਨਹੀਂ ਲੈ ਰਹੀ-CM ਮਾਨ
ਧੂਰੀ ਵਿਖੇ ਬੀਤੇ ਦਿਨ 75 ਗ੍ਰਾਮ ਪੰਚਾਇਤਾਂ ਨੂੰ ਫੰਡ ਦੇ ਚੈੱਕ ਵੰਡੇ ਸਨ। ਇਸ ਦੌਰਾਨ ਉਨ੍ਹਾਂ ਨੇ ਲੈਂਡ ਪੂਲਿੰਗ ਬਾਰੇ, ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਦੀ ਜ਼ਮੀਨ ਜ਼ਬਰਦਸਤੀ ਨਹੀਂ ਲੈ ਰਹੀ, ਇਹ ਪੂਰੀ ਤਰ੍ਹਾਂ ਸਵੈਇੱਛਤ ਹੈ – ਜੇ ਕਿਸਾਨ ਚਾਹੇ ਤਾਂ ਉਹ ਜ਼ਮੀਨ ਦੇ ਸਕਦਾ ਹੈ, ਜੇ ਉਹ ਨਹੀਂ ਚਾਹੁੰਦਾ ਤਾਂ ਨਹੀਂ ਦੇ ਸਕਦਾ। ਉਨ੍ਹਾਂ ਲੈਂਡ ਪੂਲਿੰਗ ਦੇ ਫਾਇਦਿਆਂ ਬਾਰੇ ਵੀ ਦੱਸਿਆ। ਉਨ੍ਹਾਂ ਨੇ ਕਿਹਾ ਵਿਰੋਧੀ ਨੇਤਾ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਸਾਡੀ ਕੋਸ਼ਿਸ਼ ਹੈ ਕਿ ਕਿਸਾਨਾਂ ਨੂੰ ਜ਼ਮੀਨ ਦਾ ਪੈਸਾ ਮਿਲੇ। ਪਹਿਲਾਂ ਜਦੋਂ ਜ਼ਮੀਨ ਐਕੁਆਇਰ ਕੀਤੀ ਜਾਂਦੀ ਸੀ, ਤਾਂ ਕਿਸਾਨਾਂ ਤੋਂ ਜ਼ਮੀਨ ਖਰੀਦੀ ਜਾਂਦੀ ਸੀ। ਬਾਅਦ ਵਿੱਚ ਇਸਨੂੰ ਵੱਧ ਰੇਟਾਂ ‘ਤੇ ਵੇਚ ਦਿੱਤਾ ਜਾਂਦਾ ਸੀ।