View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਿਵਲ ਹਸਪਤਾਲ ਦੇ ਵਿੱਚ ਇੱਕ ਗਰਭਵਤੀ ਮਹਿਲਾ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈl ਮਹਿਲਾ ਨੇ ਆਪਣੇ ਸਹੁਰਾ ਪਰਿਵਾਰ ‘ਤੇ ਕੁੱਟਮਾਰ ਦੇ ਆਰੋਪ ਲਗਾਏ ਗਏ ਹਨ| ਉਸਨੇ ਦੱਸਿਆ ਕਿ ਉਸ ਦਾ ਦਿਉਰ ਅਤੇ ਮਾਮਾ ਸਹੁਰਾ ਉਸ ਨਾਲ ਕੁੱਟਮਾਰ ਕਰਦੇ ਹਨ l ਉਸਦੀ ਸੱਸ ਵੀ ਇਸ ਮਾਮਲੇ ‘ਚ ਸ਼ਾਮਲ ਹੈ | ਪੀੜਿਤ ਮੋਨਿਕਾ ਨੇ ਦੱਸਿਆ ਕਿ ਉਹ ਵਡਾਲਾ ਚੌਂਕ ਦੇ ਨਜ਼ਦੀਕ ਬੰਬੇ ਕਲੋਨੀ ‘ਚ ਸਹੁਰਾ ਪਰਿਵਾਰ ਨਾਲ ਰਹਿ ਰਹੀ ਸੀ, ਪਰ ਲੜਾਈ-ਝਗੜੇ ਕਾਰਨ ਉਹ ਪਿਛਲੇ ਕੁਝ ਦਿਨਾਂ ਤੋਂ ਉਹ ਵਡਾਲਾ ਚੌਂਕ ਦੇ ਨਜ਼ਦੀਕ ਸਾਈਂ ਮੰਦਰ ਦੇ ਨੇੜੇ ਆਪਣੀ ਮਾਸੀ ਦੇ ਕੋਲ ਰਹਿ ਰਹੀ ਹੈ l ਤਾਂ ਜੋ ਬੱਚੇ ‘ਤੇ ਕੋਈ ਅਸਰ ਨਾ ਪਵੇ |

ਮਹਿਲਾ ਨੇ ਦੱਸਿਆ ਕਿ 3 ਸਾਲ ਪਹਿਲਾਂ ਉਸਦਾ ਵਿਆਹ ਹੋਇਆ ਸੀ | ਉਹ ਸੱਤ ਮਹੀਨੇ ਦੀ ਗਰਵਭਤੀ ਹੈ| ਦੱਸਿਆ ਕਿ ਵਿਆਹ ਤੋਂ ਪੰਦਰ੍ਹਾਂ-ਵੀਹ ਦਿਨਾਂ ਬਾਅਦ ਹੀ ਉਸਦੇ ਪਤੀ ਛੱਤ ਤੋਂ ਡਿੱਗਣ ਕਾਰਨ ਅਪਾਹਿਜ ਹੋ ਗਏ | ਉਸਨੇ ਦੱਸਿਆ ਕਿ ਜੇਕਰ ਉਸਦਾ ਪਤੀ ਕੁਝ ਕਹਿੰਦਾ ਹੈ ਤਾਂ ਉਹ ਉਸ ਦੀ ਵੀ ਕੁੱਟ-ਮਾਰ ਕਰਦੇ ਹਨ | ਉਸਦੇ ਸਹੁਰਾ ਪਰਿਵਾਰ ਵੱਲੋਂ ਮਹਿਲਾ ਨੂੰ ਮਜ਼ਬੂਰ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਪੇਕੇ ਘਰ ਜਾ ਕੇ ਰਹੇ | 

ਇਸ ਬਾਰੇ ਉਨ੍ਹਾਂ ਨੇ ਪੁਲਸ ਨੂੰ ਵੀ ਸ਼ਿਕਾਇਤ ਦਰਜ ਕਰਵਾਈ, ਪਰ ਉਨ੍ਹਾਂ ਵੱਲੋਂ ਬੀਤੇ ਦਿਨ ਸਮਝੌਤਾ ਕਰਵਾਇਆ ਗਿਆ ਸੀ  | ਉਸਦੀ ਮਾਸੀ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਵੀ ਉਸ ਨਾਲ ਕੁੱਟ ਮਾਰ ਕੀਤੀ ਸੀ | ਅੱਜ ਉਨ੍ਹਾਂ ਵੱਲੋਂ ਫਿਰ ਕੁੱਟਮਾਰ ਕੀਤੀ ਗਈ | ਇਸ ਹਮਲੇ ‘ਚ ਦੋ ਮਹਿਲਾ ਸਮੇਤ ਚਾਰ ਲੋਕ ਜ਼ਖਮੀ ਹੋ ਗਏ ਹਨ | ਉਨ੍ਹਾਂ ਦੇ ਘਰ ਦੇ ਦਰਵਾਜੇ ਵੀ ਤੋੜ ਦਿੱਤੇ|

ਉਨ੍ਹਾਂ ਨੇ ਪੁਲਿਸ ਵਾਲਿਆਂ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲੇ | ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ | 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਬਾਅਦ ਹੁਣ

|

|

|

ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੈਂਡੀ ਤੱਖੜ ਇੱਕ ਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਕੇਸਰੀ ਮੀਡੀਆ ਗਰੁੱਪ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ

|

|

|

ਜਲੰਧਰ–ਅੰਮ੍ਰਿਤਸਰ ਹਾਈਵੇ ‘ਤੇ ਸਵੇਰੇ ਉਸ ਸਮੇਂ ਹੜ੍ਹਕੜ ਮਚ ਗਈ, ਜਦੋਂ

|

|

|

ਖ਼ਬਰਿਸਤਾਨ ਨੈੱਟਵਰਕ : ਪੰਜਾਬ ਵਿੱਚ ਧਮਕੀ ਭਰੇ ਈਮੇਲ ਮਿਲਣ ਦਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ