ਖਬਰਿਸਤਾਨ ਨੈੱਟਵਰਕ– ਭਾਰਤੀ ਕ੍ਰਿਕਟ ਟੀਮ ਦੇ ਮੱਧਕ੍ਰਮ ਦੇ ਤਜਰਬੇਕਾਰ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਲੈ ਕੇ ਬੁਰੀ ਖਬਰ ਹੈ। ਦੱਸ ਦੇਈਏ ਕਿ ਸੱਟ ਲੱਗਣ ਕਾਰਣ ਉਸ ਨੂੰ ਸਿਡਨੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।BCCI ਸੂਤਰਾਂ ਅਨੁਸਾਰ ਉਹ ICU ਵਿੱਚ ਹਨ।
ਕੈਚ ਫੜਦੇ ਸਮੇਂ ਹੋਏ ਸਨ ਜ਼ਖਮੀ
ਅਈਅਰ ਆਸਟ੍ਰੇਲੀਆ ਖਿਲਾਫ ਖੇਡੀ ਗਈ 3 ਮੈਚਾਂ ਦੀ ਵਨਡੇ ਸੀਰੀਜ਼ ਦੇ ਆਖਰੀ ਮੁਕਾਬਲੇ ਦੌਰਾਨ ਕੈਚ ਫੜ੍ਹਦੇ ਸਮੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਅਈਅਰ ਨੂੰ ਮੈਦਾਨ ਤੋਂ ਬਾਹਰ ਜਾਣਾ ਪਿਆ ਸੀ। ਜਾਣਕਾਰੀ ਅਨੁਸਾਰ, ਪੱਸਲੀਆਂ ਵਿੱਚ ਲੱਗੀ ਗੰਭੀਰ ਸੱਟ ਕਾਰਨ ਉਨ੍ਹਾਂ ਨੂੰ ICU ਵਿੱਚ ਭਰਤੀ ਕਰਵਾਇਆ ਗਿਆ ਹੈ, ਜਿਥੇ ਇਲਾਜ ਚੱਲ ਰਿਹਾ ਹੈ।
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਸਿਡਨੀ ਵਿੱਚ ਖੇਡੇ ਗਏ ਆਖਰੀ ਵਨਡੇ ਮੈਚ ਵਿੱਚ, ਅਈਅਰ ਬੈਕਵਰਡ ਪੁਆਇੰਟ ਤੋਂ ਪਿੱਛੇ ਵੱਲ ਭੱਜਦੇ ਹੋਏ ਕੈਚ ਫੜ੍ਹਨ ਦੀ ਕੋਸ਼ਿਸ਼ ਵਿੱਚ ਡਿੱਗ ਗਏ ਤੇ ਜ਼ਖਮੀ ਹੋ ਗਏ ਸਨ। ਮੈਦਾਨ ‘ਤੇ ਸ਼ੁਰੂਆਤੀ ਡਾਕਟਰੀ ਸਹਾਇਤਾ ਤੋਂ ਬਾਅਦ ਜਦੋਂ ਅਈਅਰ ਨੂੰ ਕੋਈ ਖਾਸ ਆਰਾਮ ਨਹੀਂ ਮਿਲਿਆ ਤਾਂ ਉਸ ਨੂੰ ਡਰੈਸਿੰਗ ਰੂਮ ਤੋਂ ਸਿੱਧਾ ਹਸਪਤਾਲ ਲਿਜਾਇਆ ਗਿਆ।