View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਨਾਲ ਉਦਯੋਗਾਂ ਲਈ ਰਵਾਇਤੀ ਸਟੈਂਪ ਪੇਪਰ ਦੀ ਥਾਂ ਗ੍ਰੀਨ ਸਟੈਂਪ ਪੇਪਰ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਸ਼ੁਰੂਆਤ ਹੈ। ਇਹ ਇੱਕ ਆਨਲਾਈਨ ਪ੍ਰਕਿਰਿਆ ਹੈ, ਜਿਸ ਨਾਲ ਜ਼ਿਆਦਾ ਪਾਰਦਰਸ਼ਤਾ ਆਈ ਹੈ ਅਤੇ ਜ਼ਮੀਨ ਪ੍ਰਾਪਤੀ ਲਈ ਧੋਖੇਬਾਜ਼ੀ ਦੀ ਗੁੰਜਾਇਸ਼ ਖਤਮ ਹੋਈ ਹੈ। ਜ਼ਮੀਨ ਪ੍ਰਾਪਤੀ ਲਈ ਜ਼ਰੂਰੀ ਪ੍ਰਵਾਨਗੀਆਂ ਮਿਲਣ ਤੋਂ ਬਾਅਦ ਗ੍ਰੀਨ ਸਟੈਂਪ ਪੇਪਰ ਜਾਰੀ ਹੁੰਦਾ ਹੈ, ਜਿਸ ਰਾਹੀਂ ਉਦਯੋਗ ਰਜਿਸਟਰਡ ਸੇਲ ਡੀਡ ਕਰਨ ਯੋਗ ਹੋ ਜਾਂਦੇ ਹਨ। 

ਇਸ ਸਬੰਧੀ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗ੍ਰੀਨ ਸਟੈਂਪ ਪੇਪਰ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਦੀ ਸੰਜੀਦਗੀ ਅਤੇ ਸੁਹਿਰਦਤਾ ਸਦਕਾ ਪੰਜਾਬ ਸਰਕਾਰ ਨੂੰ ਮਾਰਚ 2022 ਤੋਂ ਲੈ ਕੇ ਹੁਣ ਤੱਕ, ਕਰੀਬ 3 ਸਾਲਾਂ ਦੌਰਾਨ 94,203 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ। ਇਸ ਸਦਕਾ 4 ਲੱਖ ਤੋਂ ਜ਼ਿਆਦਾ ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ ਸਨਅਤੀ ਘਰਾਣੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਦਿਲਚਸਪੀ ਵਿਖਾ ਰਹੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਪੂਰੇ ਸਮਰਪਣ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ। 

ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਗ੍ਰੀਨ ਸਟੈਂਪ ਪੇਪਰ ਦੀ ਇਸ ਪਹਿਲਕਦਮੀ ਨਾਲ ਉਦਯੋਗਪਤੀਆਂ ਲਈ ਕਾਨੂੰਨੀ ਦਸਤਾਵੇਜਾਂ ਦੀ ਪ੍ਰੋਸੈਸਿੰਗ ਤੇਜ਼ ਹੋਈ ਹੈ। ਸਭ ਤੋਂ ਅਹਿਮ ਸਾਰਾ ਕੁਝ ਆਨਲਾਈਨ ਹੋਣ ਸਦਕਾ ਲੋਕਾਂ ਦੇ ਕੰਮ ਆਸਾਨੀ ਨਾਲ ਤੇ ਜਵਾਬਦੇਹੀ ਨਾਲ ਹੋ ਜਾਂਦੇ ਹਨ।  

ਸੌਂਦ ਨੇ ਦੱਸਿਆ ਕਿ ਗ੍ਰੀਨ ਸਟੈਂਪ ਪੇਪਰ ਨਾਲ ਉਦਯੋਗਾਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਤੇਜ਼ੀ ਨਾਲ ਜਾਰੀ ਕਰਨ ਨੂੰ ਯਕੀਨੀ ਬਣਾਇਆ ਜਾਂਦਾ ਹੈ। 6 ਵਿਭਾਗਾਂ ਵੱਲੋਂ ਨਿਰਧਾਰਤ ਸਮਾਂ-ਸੀਮਾਵਾਂ ਵਿੱਚ ਸਿੰਗਲ ਵਿੰਡੋ ਸਿਸਟਮ ਰਾਹੀਂ ਪੂਰਵ-ਮਨਜ਼ੂਰੀਆਂ ਦਿੱਤੀਆਂ ਜਾਂਦੀਆਂ ਹਨ। ਇਹ ਵਿਭਾਗ ਹਨ- ਮਾਲ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਸਥਾਨਕ ਸਰਕਾਰਾਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜੰਗਲਾਤ ਤੇ ਜੰਗਲੀ ਜੀਵ, ਕਿਰਤ ਅਤੇ ਫੈਕਟਰੀਆਂ।

 

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਦੇਰ ਰਾਤ ਦੋ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਰਿਹਾਇਸ਼ੀ ਇਲਾਕੇ ‘ਚ ਸਾਂਭਰ

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਵਿੱਚ 20 ਜਨਵਰੀ, ਮੰਗਲਵਾਰ ਨੂੰ ਜ਼ਿਲ੍ਹੇ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ MBD ਮਾਲ ਦੇ ਸਾਹਮਣੇ ਇੱਕ 50

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਵਿੱਚ ਪੰਜਾਬੀ ਕੁੜੀ ਅਮਨਪ੍ਰੀਤ ਕੌਰ ਦੇ ਕਤਲ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਦੇ ਦੋਰਾਹਾ ਇਲਾਕੇ ਵਿੱਚ ਸਵੇਰੇ-ਸਵੇਰੇ ਪੁਲਿਸ ਅਤੇ

|

|

|

ਖ਼ਬਰਿਸਤਾਨ ਨੈੱਟਵਰਕ:ਸਪੇਨ ਦੇ ਕੌਰਡੋਬਾ ਸੂਬੇ ਵਿੱਚ ਐਤਵਾਰ ਰਾਤ ਇੱਕ ਦਰਦਨਾਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ