View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਅਤੇ ਇਜ਼ਰਾਈਲ ਦੇ ਸਾਂਝੇ ਹਮਲੇ ਵਿੱਚ ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਇਰਾਨੀ ਮੀਡੀਆ ਨੇ ਇਸ ਖ਼ਬਰ ਦੀ ਪੁਸ਼ਟੀ ਕਰਨ ਦੀ ਗੱਲ ਕਹੀ ਹੈ। ਰਿਪੋਰਟਾਂ ਮੁਤਾਬਕ ਇਸ ਹਮਲੇ ਵਿੱਚ ਖਾਮੇਨੇਈ ਦੀ ਬੇਟੀ, ਦਾਮਾਦ, ਪੋਤੀ ਅਤੇ ਨੂੰਹ ਦੀ ਵੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਇਰਾਨ ਨੇ 40 ਦਿਨਾਂ ਦੇ ਸਰਕਾਰੀ ਸੋਗ ਅਤੇ ਸੱਤ ਦਿਨਾਂ ਦੀਆਂ ਜਨਤਕ ਛੁੱਟੀਆਂ ਦਾ ਐਲਾਨ ਕੀਤਾ ਹੈ।

ਦੇਸ਼ ਨੇ ਇੱਕ ਮਹਾਨ ਆਗੂ ਗੁਆ ਦਿੱਤਾ

ਖਾਮੇਨੇਈ ਦੇ ਦੇਹਾਂਤ ‘ਤੇ ਇਰਾਨੀ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕੋਰ (IRGC) ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਨੇ ਇੱਕ ਮਹਾਨ ਆਗੂ ਗੁਆ ਦਿੱਤਾ ਹੈ। ਦੂਜੇ ਪਾਸੇ, ਇਰਾਨੀ ਫੌਜ ਨੇ ਇੱਕ “ਖ਼ਤਰਨਾਕ ਮੁਹਿੰਮ” ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਹੈ, ਜਿਸ ਵਿੱਚ ਕਬਜ਼ੇ ਵਾਲੇ ਇਲਾਕਿਆਂ ਅਤੇ ਅਮਰੀਕੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ।

ਇਸ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਖਾਮੇਨੇਈ ਦੀ ਮੌਤ ਦਾ ਦਾਅਵਾ ਕਰਦਿਆਂ ਇਸ ਨੂੰ “ਇਨਸਾਫ਼” ਕਰਾਰ ਦਿੱਤਾ ਸੀ।

ਹਮਲੇ ਅਤੇ ਜਵਾਬੀ ਕਾਰਵਾਈ

ਸ਼ਨਿੱਚਰਵਾਰ ਨੂੰ ਇਜ਼ਰਾਈਲ ਅਤੇ ਅਮਰੀਕਾ ਨੇ ਇਰਾਨ ਦੀ ਰਾਜਧਾਨੀ ਤਹਿਰਾਨ ਸਮੇਤ ਕਈ ਸ਼ਹਿਰਾਂ ‘ਤੇ ਹਮਲੇ ਕੀਤੇ। ਇਸ ਦੇ ਜਵਾਬ ਵਿੱਚ ਇਰਾਨ ਨੇ ਵੀ ਪਲਟਵਾਰ ਕਰਦਿਆਂ ਇਜ਼ਰਾਈਲ ‘ਤੇ ਮਿਜ਼ਾਈਲਾਂ ਦਾਗੀਆਂ। ਤੇਲ ਅਵੀਵ ਵਿੱਚ ਜ਼ੋਰਦਾਰ ਧਮਾਕੇ ਹੋਏ ਅਤੇ ਕਈ ਇਮਾਰਤਾਂ ਤੇ ਵਾਹਨ ਨੁਕਸਾਨੇ ਗਏ।

ਇਰਾਨੀ ਰੈੱਡ ਕ੍ਰੀਸੈਂਟ ਸੋਸਾਇਟੀ ਅਨੁਸਾਰ, ਹੁਣ ਤੱਕ 200 ਤੋਂ ਵੱਧ ਲੋਕਾਂ ਦੀ ਮੌਤ ਅਤੇ 740 ਤੋਂ ਵੱਧ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਇਨ੍ਹਾਂ ਹਮਲਿਆਂ ਤੋਂ ਬਾਅਦ ਪੂਰੇ ਮਿਡਲ ਈਸਟ (ਮੱਧ ਪੂਰਬ) ਵਿੱਚ ਤਣਾਅ ਸਿਖਰ ‘ਤੇ ਹੈ।

ਵਿਵਾਦ ਦੇ ਮੁੱਖ ਕਾਰਨ

ਦੋਵਾਂ ਦੇਸ਼ਾਂ ਵਿਚਾਲੇ ਇਰਾਨ ਦਾ ਪ੍ਰਮਾਣੂ ਪ੍ਰੋਗਰਾਮ ਅਤੇ ਬੈਲਿਸਟਿਕ ਮਿਜ਼ਾਈਲਾਂ। ਇਜ਼ਰਾਈਲ ਪ੍ਰਤੀ ਇਰਾਨ ਦਾ ਵਿਰੋਧੀ ਰੁਖ। ਮਿਡਲ ਈਸਟ ਵਿੱਚ ਪ੍ਰਭਾਵ ਵਧਾਉਣ ਦੀ ਹੋੜ। ਅਮਰੀਕਾ ਵੱਲੋਂ ਲਗਾਈਆਂ ਗਈਆਂ ਆਰਥਿਕ ਪਾਬੰਦੀਆਂ।

ਇਰਾਨ ਦਾ ਕਹਿਣਾ ਹੈ ਕਿ ਉਸ ਦਾ ਪ੍ਰਮਾਣੂ ਪ੍ਰੋਗਰਾਮ ਸਿਰਫ਼ ਬਿਜਲੀ ਉਤਪਾਦਨ ਅਤੇ ਵਿਗਿਆਨਕ ਖੋਜ ਲਈ ਹੈ, ਜਦਕਿ ਅਮਰੀਕਾ ਅਤੇ ਇਜ਼ਰਾਈਲ ਨੂੰ ਸ਼ੱਕ ਹੈ ਕਿ ਇਸ ਦਾ ਇਸਤੇਮਾਲ ਪ੍ਰਮਾਣੂ ਹਥਿਆਰ ਬਣਾਉਣ ਲਈ ਕੀਤਾ ਜਾ ਸਕਦਾ ਹੈ।

ਖਾਮੇਨੇਈ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਸੋਗ

ਸੁਪਰੀਮ ਲੀਡਰ ਦੀ ਮੌਤ ਤੋਂ ਬਾਅਦ ਇਰਾਨ ਦੇ ਕਈ ਸ਼ਹਿਰਾਂ ਵਿੱਚ ਮਾਤਮ ਦਾ ਮਾਹੌਲ ਹੈ। ਇਰਾਨ ਦੀ ਸਰਕਾਰੀ ਸਮਾਚਾਰ ਏਜੰਸੀ IRNA ਮੁਤਾਬਕ, ਇਜ਼ਰਾਈਲੀ ਹਮਲੇ ਵਿੱਚ ਇਰਾਨ ਦੀ ਰੱਖਿਆ ਕੌਂਸਲ ਦੇ ਸਕੱਤਰ ਅਤੇ ਖਾਮੇਨੇਈ ਦੇ ਕਰੀਬੀ ਸਲਾਹਕਾਰ ਅਲੀ ਸ਼ਮਖਾਨੀ ਦੇ ਮਾਰੇ ਜਾਣ ਦੀ ਵੀ ਪੁਸ਼ਟੀ ਹੋਈ ਹੈ। ਇਸ ਤੋਂ ਪਹਿਲਾਂ IRGC ਦੇ ਕਮਾਂਡਰ-ਇਨ-ਚੀਫ਼ ਮੁਹੰਮਦ ਪਾਕਪੁਰ ਦੀ ਮੌਤ ਦੀ ਖ਼ਬਰ ਵੀ ਸਾਹਮਣੇ ਆ ਚੁੱਕੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ– ਇਜ਼ਰਾਈਲ, ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਅੱਜ ਤੀਜੇ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਦੋ ਵੱਡੇ ਸਕੂਲਾਂ ਨੂੰ ਬੰਬ ਨਾਲ

|

|

|

ਖ਼ਬਰਿਸਤਾਨ ਨੈੱਟਵਰਕ: ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਮੋਤਾ ਸਿੰਘ ਨਗਰ ਸਥਿਤ ਮਸ਼ਹੂਰ ਵਰਦਾਨ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਚ ਪੁਲਿਸ ਕਮਿਸ਼ਨਰ ਦਫ਼ਤਰ ਤੋਂ ਸਿਰਫ਼ 500

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ 4 ਮਾਰਚ ਨੂੰ ਹੋਲੀ ਦੇ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ