ਖਬਰਿਸਤਾਨ ਨੈੱਟਵਰਕ- ਜਲੰਧਰ ਪੁਲਿਸ ਨੇ ਸਲੇਮਪੁਰ ਮਸੰਦਾ ਇਲਾਕੇ ਵਿੱਚ ਇੱਕ ਬਦਮਾਸ਼ ਦਾ ਇਨਕਾਊਂਟਰ ਕੀਤਾ, ਜਿਸ ਵਿੱਚ ਗੈਂਗਸਟਰ ਮਨਕਰਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕਾਰ ਉਤੇ ਪ੍ਰੈੱਸ ਦਾ ਸਟਿਕਰ ਲਾ ਕੇ ਘੁੰਮ ਰਹੇ ਸਨ, ਜਦੋਂ ਪੁਲਸ ਨੇ ਇਹ ਕਾਰਵਾਈ ਕੀਤੀ। ਮਨਕਰਨ 26 ਸਤੰਬਰ ਨੂੰ ਅੰਮ੍ਰਿਤਸਰ ਦੇ ਛੇਹਰਟਾ ਵਿੱਚ ਹੋਏ ਧਰਮਜੀਤ ਸਿੰਘ ਉਰਫ਼ ਧਰਮ ਦੇ ਕਤਲ ਵਿੱਚ ਸ਼ਾਮਲ ਸੀ।
ਪੁਲਸ ਨੇ ਕੀਤੀ ਜਵਾਬੀ ਕਾਰਵਾਈ
ਪੁਲਸ ਦੇ ਅਨੁਸਾਰ, ਜਲੰਧਰ ਸਿਟੀ ਪੁਲਿਸ ਦੀ ਸੀਆਈਏ ਟੀਮ ਨੇ ਸਵੇਰੇ 11 ਵਜੇ ਦੇ ਕਰੀਬ ਮਨਕਰਨ ਦੀ ਲੋਕੇਸ਼ਨ ਦਾ ਪਤਾ ਲਗਾਇਆ। ਦੋਸ਼ੀ ਨੇ ਪੁਲਿਸ ਨੂੰ ਦੇਖ ਕੇ ਗੋਲੀ ਚਲਾ ਦਿੱਤੀ। ਜਵਾਬੀ ਗੋਲੀਬਾਰੀ ਦੌਰਾਨ ਉਸ ਨੂੰ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਕੇ ਡਿੱਗ ਪਿਆ।
ਤਿੰਨੋਂ ਦੋਸ਼ੀ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਹੋਏ ਹਨ
ਪੁਲਿਸ ਨੇ ਮਨਕਰਨ ਅਤੇ ਦੋ ਹੋਰ ਸਾਥੀਆਂ ਨੂੰ ਮੌਕੇ ਤੋਂ ਹਿਰਾਸਤ ਵਿੱਚ ਲੈ ਲਿਆ। ਇਹ ਤਿੰਨੋਂ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਹੋਏ ਹਨ। ਮੁਕਾਬਲੇ ਦੌਰਾਨ ਦੋਸ਼ੀਆਂ ਤੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ।ਦੋਸ਼ੀ ਪ੍ਰੈਸ ਸਟਿੱਕਰ ਵਾਲੀ ਗੱਡੀ ਵਿੱਚ ਸਫ਼ਰ ਕਰ ਰਹੇ ਸਨ। ਇੱਕ ਸੂਚਨਾ ‘ਤੇ ਕਾਰਵਾਈ ਕਰਦੇ ਹੋਏ, ਸੀਆਈਏ ਪੁਲਿਸ ਨੇ ਸਲੇਮਪੁਰ ਮਸੰਦਾ ਨੇੜੇ ਇੱਕ ਨਾਕਾ ਲਗਾ ਕੇ ਦੋਸ਼ੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਦੋਸ਼ੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਜਿਸ ਕਾਰਨ ਪੁਲਿਸ ਨੂੰ ਜਵਾਬੀ ਗੋਲੀਬਾਰੀ ਕਰਨੀ ਪਈ। ਇਸ ਘਟਨਾ ਵਿੱਚ ਮਨਕਰਨ ਜ਼ਖਮੀ ਹੋ ਗਿਆ, ਜਦੋਂ ਕਿ ਉਸਦੇ ਦੋ ਸਾਥੀਆਂ ਨੂੰ ਵੀ ਮੌਕੇ ‘ਤੇ ਹੀ ਫੜ ਲਿਆ ਗਿਆ। ਦੋਸ਼ੀਆਂ ਦੀ ਪਛਾਣ ਮਨਕਰਨ, ਗੁਰਵਿੰਦਰ ਉਰਫ਼ ਗੈਵੀ ਅਤੇ ਸਿਮਰਨ ਵਜੋਂ ਹੋਈ ਹੈ।
ਅੰਮ੍ਰਿਤਸਰ ਵਿਚ ਹੋਏ ਕਤਲ ਕੇਸ ਵਿਚ ਲੋੜੀਂਦੇ ਸਨ
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਅੰਮ੍ਰਿਤਸਰ ਵਿੱਚ ਤਿੰਨ ਕਤਲਾਂ ਦੇ ਸਬੰਧ ਵਿੱਚ ਲੋੜੀਂਦੇ ਸਨ। ਪੁਲਿਸ ਨੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਮੌਕੇ ‘ਤੇ ਪਹੁੰਚੀ। ਜ਼ਖਮੀ ਦੋਸ਼ੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ।
ਪਤਾ ਲੱਗਾ ਹੈ ਕਿ ਗੈਂਗਸਟਰ ਮਨਕਰਨ ਅੰਮ੍ਰਿਤਸਰ ਦੇ ਛੇਹਰਟਾ ਵਿੱਚ ਧਰਮਾ ਦੇ ਕਤਲ ਵਿੱਚ ਗੋਲੀਬਾਰੀ ਕਰਨ ਵਾਲਿਆਂ ਦਾ ਸਾਥੀ ਸੀ। ਮਨਕਰਨ 26 ਸਤੰਬਰ ਨੂੰ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਧਰਮਜੀਤ ਸਿੰਘ ਉਰਫ਼ ਧਰਮ ਦੇ ਕਤਲ ਦੇ ਮਾਮਲੇ ਵਿੱਚ ਫਰਾਰ ਸੀ। ਜਲੰਧਰ ਸਿਟੀ ਪੁਲਿਸ ਦੇ ਸੀਆਈਏ ਸਟਾਫ ਨੇ ਜਲੰਧਰ ਦੇ ਸਲੇਮਪੁਰ ਨੇੜੇ ਮਨਕਰਨ ਦੀਆਂ ਲੋਕੇਸ਼ਨਾਂ ਦੇਖੀਆਂ। ਇਸ ਤੋਂ ਬਾਅਦ, ਟੀਮਾਂ ਅੱਜ ਸਵੇਰੇ ਇਸ ਮਾਮਲੇ ‘ਤੇ ਸਰਗਰਮੀ ਨਾਲ ਕੰਮ ਕਰ ਰਹੀਆਂ ਸਨ। ਅੱਜ, ਇੱਕ ਸੂਚਨਾ ਦੇ ਆਧਾਰ ‘ਤੇ, ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ।