ਜਲੰਧਰ–ਅੰਮ੍ਰਿਤਸਰ ਹਾਈਵੇਅ ‘ਤੇ ਲੰਮਾ ਪਿੰਡ ਚੌਕ ਦੇ ਨੇੜੇ ਟਰੱਕ ਦੀ ਸਾਇਡ ਲੱਗਣ ਨਾਲ ਬੇਕਾਬੂ ਹੋਈ ਕਾਰ ਪਹਿਲਾਂ ਟਰੱਕ ਨਾਲ ਟਕਰਾ ਗਈ । ਟੱਕਰ ਤੋਂ ਬਾਅਦ ਕਾਰ ਚਾਲਕ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਡਿਵਾਈਡਰ ‘ਤੇ ਚੜ੍ਹ ਗਈ। ਹਾਲਾਂਕਿ ਇਸ ਹਾਦਸੇ ਵਿੱਚ ਡਰਾਈਵਰ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ । ਘਟਨਾ ਦੀ ਜਾਣਕਾਰੀ ਮਿਲਣ ‘ਤੇ ਰਾਮਾ ਮੰਡੀ ਥਾਣੇ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ।
ਹਾਦਸੇ ਤੋਂ ਬਾਅਦ ਕਾਰ ਚਾਲਕ ਅਤੇ ਟਰੱਕ ਚਾਲਕ ਵਿਚਾਲੇ ਕਾਫੀ ਹੰਗਾਮਾ ਹੋਇਆ। ਜਿਸ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ਲਈ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪਿਆ। ਪੁਲਿਸ ਨੇ ਦੁਰਘਟਨਾਗ੍ਰਸਤ ਕਾਰ ਅਤੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਅੰਮ੍ਰਿਤਸਰ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਖੰਨਾ ਵੱਲ ਜਾ ਰਹੇ ਸਨ। ਜਿਵੇਂ ਹੀ ਉਹ ਲੰਮਾ ਪਿੰਡ ਚੌਕ ਨੇੜੇ ਪਹੁੰਚੇ, ਅੱਗੇ ਚੱਲ ਰਹੇ ਟਰੱਕ ਨੇ ਅਚਾਨਕ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਨਾਲ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਡਿਵਾਈਡਰ ‘ਤੇ ਜਾਂ ਚੜੀ । ਭਾਵੇਂ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਕਾਰ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਰਾਹਗੀਰਾਂ ਵੱਲੋਂ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚੀ।