ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹੈ ਕਿ 5 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਗਈ ਹੈ। ਅਰੋੜਾ ਨੇ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਫਿਰੌਤੀ ਲਈ ਆਈ 2 ਵਾਰ ਕਾਲ
ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਰਮਨ ਅਰੋੜਾ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ ਤੇ ਫਿਰੌਤੀ ਮੰਗੀ ਗਈ ਹੈ। ਉਸਨੇ ਪਹਿਲੀ ਕਾਲ ਦਾ ਜਵਾਬ ਨਹੀਂ ਦਿੱਤਾ, ਪਰ ਜਦੋਂ ਦੂਜਾ ਕਾਲ ਆਇਆ ਤਾਂ ਵਿਧਾਇਕ ਨੂੰ ਇੱਕ ਗੈਂਗਸਟਰ ਨੇ ਧਮਕੀ ਦਿੱਤੀ। ਗੈਂਗਸਟਰ ਨੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਅਤੇ ਪੈਸੇ ਨਾ ਦੇਣ ‘ਤੇ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਮਾਮਲੇ ਦੀ ਜਾਂਚ ਕਰ ਰਹੀ ਪੁਲਿਸ
ਵਿਧਾਇਕ ਦੀ ਸ਼ਿਕਾਇਤ ਤੋਂ ਬਾਅਦ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹ ਉਸ ਨੰਬਰ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਤੋਂ ਕਾਲ ਆਈ ਸੀ।