View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀਆਂ ਹਦਾਇਤਾਂ ਅਤੇ ਮਾਨਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹਾਂ ਵਰਗੇ ਹਾਲਾਤਾਂ ਨੂੰ ਦੇਖਦੇ ਹੋਏ ਅੱਜ ਜਲੰਧਰ ਜ਼ਿਲ੍ਹੇ ਵਿੱਚ ਸਿਵਲ ਸਰਜਨ (ਕਾਰਜਾਕਰੀ) ਡਾ. ਰਮਨ ਗੁਪਤਾ ਵੱਲੋਂ 16 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਹ ਨਿਯੁਕਤੀਆਂ ਸ਼ਾਹਕੋਟ, ਮਹਿਤਪੁਰ, ਬਿਲਗਾ, ਲੋਹੀਆਂ ਅਤੇ ਫਿਲੌਰ ਵਿਖੇ ਲੋਕਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੀਆਂ ਗਈਆਂ ਹਨ।

ਡਾ. ਰਮਨ ਗੁਪਤਾ ਨੇ ਨਵੇਂ ਨਿਯੁਕਤ ਮੈਡੀਕਲ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਮਾਨਦਾਰੀ, ਤਨਦੇਹੀ ਅਤੇ ਲੋਕ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਹ ਕਦਮ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਕਟ ਦੇ ਸਮੇਂ ਲੋਕਾਂ ਤੱਕ ਸਮੇਂ ਸਿਰ ਇਲਾਜ ਪਹੁੰਚਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲ ਹੈ।

ਉਨ੍ਹਾਂ ਨੇ ਇਨ੍ਹਾਂ ਨਵਨਿਯੁਕਤ 16 ਮੈਡੀਕਲ ਅਫ਼ਸਰ ਨੂੰ ਲੋਕਾਂ ਨੂੰ ਉੱਚ ਗੁਣਵੱਤਾ ਵਾਲੀ ਸਿਹਤ ਸੇਵਾਵਾਂ ਦੇਣ ਅਤੇ ਸਿਹਤ ਸਮੱਸਿਆਵਾਂ ਪ੍ਰਤੀ ਸੰਵੇਦਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ। ਡਾ. ਗੁਪਤਾ ਨੇ ਨਵੇਂ ਅਫ਼ਸਰਾਂ ਨੂੰ ਟੀਮ ਵਜੋਂ ਕੰਮ ਕਰਦਿਆਂ ਲੋਕਾਂ ਦੀ ਸੇਵਾ ਲਈ ਵਚਨਬੱਧ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਮੈਡੀਕਲ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਰਹੇ। ਨਵੇਂ ਅਫ਼ਸਰਾਂ ਨੇ ਆਪਣੀ ਨਿਯੁਕਤੀ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਲੋਕ ਸੇਵਾ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ