View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸ਼ਹਿਰ ਨੂੰ ਕਰਾਈਮ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ ਵਿਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ 5 ਕਿਲੋ 314 ਗ੍ਰਾਮ ਹੈਰੋਇਨ, 2 ਕਿਲੋ ਅਫੀਮ, 1 ਦੇਸੀ ਪਿਸਤੌਲ (.32 ਬੋਰ), ਅਤੇ 6 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ।

5 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਪੀ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ 1 ਜੁਲਾਈ, 2025 ਨੂੰ, ਕਰਾਇਮ ਬ੍ਰਾਂਚ ਦੀ ਇੱਕ ਟੀਮ ਨਾਖਾਂ ਵਾਲਾ ਬਾਗ ਚੌਕ ਭਾਰਗੋ ਕੈਂਪ ਤੋਂ ਦਸਮੇਸ਼ ਨਗਰ ਵੱਲ ਜਾ ਰਹੀ ਸੀ। ਇਸ ਦੌਰਾਨ ਪੁਲਿਸ ਟੀਮ ਨੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਜਿਸ ਦੀ ਪਛਾਣ ਹਰਪਾਲ ਸਿੰਘ ਉਰਫ਼ ਪਾਲਾ ਪੁੱਤਰ ਬਲਬੀਰ ਸਿੰਘ, ਵਾਸੀ ਭੱਲਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ। ਪੁਲਿਸ ਟੀਮ ਨੇ ਉਸ ਕੋਲੋਂ 5 ਕਿਲੋ 56 ਗ੍ਰਾਮ ਹੈਰੋਇਨ ਬਰਾਮਦ ਕੀਤੀ। ਨਤੀਜੇ ਵਜੋਂ ਮੁਕੱਦਮਾ ਨੰਬਰ 100 ਮਿਤੀ 02.07.2025, ਐਨਡੀਪੀਐਸ ਐਕਟ ਦੀ ਧਾਰਾ 21ਸੀ, 61 ਅਤੇ 85 ਦੇ ਤਹਿਤ ਜਲੰਧਰ ਵਿਖੇ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦੋਸ਼ੀ ਵਿਰੁੱਧ ਪਹਿਲਾਂ ਹੀ ਅੰਮ੍ਰਿਤਸਰ ਸ਼ਹਿਰ ਵਿੱਚ ਇੱਕ ਮੁਕੱਦਮਾ ਦਰਜ ਹੈ। 

ਇਕ ਹੋਰ ਮਾਮਲੇ ਵਿਚ 3 ਗ੍ਰਿਫਤਾਰ

ਉਨ੍ਹਾਂ ਅੱਗੇ ਦੱਸਿਆ ਕਿ ਉਸੇ ਦਿਨ ਪੁਲਸ ਗਸ਼ਤ ਦੌਰਾਨ ਸੀ.ਆਈ.ਏ ਸਟਾਫ ਦੀ ਇੱਕ ਟੀਮ ਨੇ ਟਰਾਂਸਪੋਰਟ ਨਗਰ ਖੇਤਰ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਜਿਨ੍ਹਾਂ ਦੀ ਪਛਾਣ ਸੁਸ਼ੀਲ ਕੁਮਾਰ ਉਰਫ਼ ਸੁਜਲ, ਪੁੱਤਰ ਰਮੇਸ਼ ਕੁਮਾਰ, ਵਾਸੀ ਉੜਮੁੜ ਟਾਂਡਾ, ਹੁਸ਼ਿਆਰਪੁਰ, ਮਨਦੀਪ ਸਿੰਘ ਪੁੱਤਰ ਜੋਗਿੰਦਰਪਾਲ, ਵਾਸੀ ਗ੍ਰੀਨ ਐਵੇਨਿਊ, ਦੀਪ ਨਗਰ, ਜਲੰਧਰ, ਗਗਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਤਲਵੰਡੀ ਮੰਗੇ ਖਾਨ, ਫਿਰੋਜ਼ਪੁਰ ਵਜੋਂ ਹੈ। ਪੁਲਿਸ ਟੀਮ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਅਫੀਮ ਬਰਾਮਦ ਕੀਤੀ। ਇਸ ਅਧਾਰ ਤੇ, ਮੁਕੱਦਮਾ ਨੰਬਰ 157 ਮਿਤੀ 01.07.2025, ਐਨਡੀਪੀਐਸ ਐਕਟ ਦੀ ਧਾਰਾ 18, 61, ਅਤੇ 85 ਅਧੀਨ, ਥਾਣਾ ਡਿਵੀਜ਼ਨ ਨੰਬਰ 8, ਜਲੰਧਰ ਵਿਖੇ ਦਰਜ ਕੀਤੀ ਗਈ। ਇਹ ਵੀ ਖੁਲਾਸਾ ਹੋਇਆ ਕਿ ਦੋਸ਼ੀ ਸੁਸ਼ੀਲ ਕੁਮਾਰ ‘ਤੇ ਐਨਡੀਪੀਐਸ ਐਕਟ ਅਧੀਨ ਪਹਿਲਾਂ ਤੋ ਦੋ ਮੁਕੱਦਮੇ ਚੱਲ ਰਹੇ ਹਨ।

ਦੇਸੀ ਪਿਸਤੌਲ ਤੇ ਜ਼ਿੰਦਾ ਰੌਂਦ ਬਰਾਮਦ

ਜਲੰਧਰ ਸੀ ਪੀ ਨੇ ਦੱਸਿਆ ਕਿ 30 ਜੂਨ, 2025 ਨੂੰ ਸਪੈਸ਼ਲ ਸੈੱਲ ਟੀਮ ਨੇ ਮਕਸੂਦਾਂ-ਨੰਦਨਪੁਰ ਰੋਡ ਇਲਾਕੇ ਵਿੱਚ ਗਸ਼ਤ ਕਰਦੇ ਸਮੇਂ, ਅਸ਼ੋਕ ਨਗਰ ਦੇ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਦੇਖਿਆ। ਜਾਂਚ ਕਰਨ ‘ਤੇ, ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ 258 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .32 ਬੋਰ ਅਤੇ 6 ਜ਼ਿੰਦਾ ਰੌਂਦ ਬਰਾਮਦ ਕੀਤੇ। ਦੋਸ਼ੀ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਗੋਰਾ, ਪੁੱਤਰ ਕਸ਼ਮੀਰ ਸਿੰਘ, ਵਾਸੀ ਮਕਾਨ ਨੰਬਰ 24, ਨਵਯੁਗ ਕਲੋਨੀ, ਮਕਸੂਦਾਂ, ਜਲੰਧਰ ਵਜੋਂ ਹੋਈ। ਮੁਕੱਦਮਾ ਨੰਬਰ 115 ਮਿਤੀ 30.06.2025, ਅਸਲਾ ਐਕਟ ਦੀ ਧਾਰਾ 25, 54, ਅਤੇ 59 ਅਤੇ ਐਨਡੀਪੀਐਸ ਐਕਟ ਦੀ ਧਾਰਾ 21 ਦੇ ਤਹਿਤ ਥਾਣਾ ਡਿਵੀਜ਼ਨ ਨੰਬਰ 1, ਜਲੰਧਰ ਵਿਖੇ ਦਰਜ ਕੀਤਾ ਗਿਆ। ਹਰਜਿੰਦਰ ਸਿੰਘ ਵਿਰੁੱਧ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ ਚਾਰ ਅਪਰਾਧਿਕ ਮੁਕੱਦਮੇ ਦਰਜ਼ ਹਨ। 

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸੁਰੱਖਿਅਤ ਅਤੇ ਨਸ਼ਾ ਮੁਕਤ ਜਲੰਧਰ ਨੂੰ ਯਕੀਨੀ ਬਣਾਉਣ ਲਈ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਆਦਤਨ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਪਣੇ ਦ੍ਰਿੜ ਇਰਾਦੇ ਨੂੰ ਦੁਹਰਾਇਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਬਾਅਦ ਹੁਣ

|

|

|

ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੈਂਡੀ ਤੱਖੜ ਇੱਕ ਵਾਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਕੇਸਰੀ ਮੀਡੀਆ ਗਰੁੱਪ ‘ਤੇ ਪ੍ਰਦੂਸ਼ਣ ਕੰਟਰੋਲ ਬੋਰਡ

|

|

|

ਜਲੰਧਰ–ਅੰਮ੍ਰਿਤਸਰ ਹਾਈਵੇ ‘ਤੇ ਸਵੇਰੇ ਉਸ ਸਮੇਂ ਹੜ੍ਹਕੜ ਮਚ ਗਈ, ਜਦੋਂ

|

|

|

ਖ਼ਬਰਿਸਤਾਨ ਨੈੱਟਵਰਕ : ਪੰਜਾਬ ਵਿੱਚ ਧਮਕੀ ਭਰੇ ਈਮੇਲ ਮਿਲਣ ਦਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ