ਜਲੰਧਰ ‘ਚ ਵੱਡਾ ਪ੍ਰਸ਼ਸਨਿਕ ਫੇਰ ਬਦਲ ਕੀਤਾ ਗਿਆ ਹੈ। ਸੀਪੀ ਧਨਪ੍ਰੀਤ ਕੌਰ ਨੇ ਪੰਜ ਸਬ-ਇੰਸਪੈਕਟਰਾਂ ਸਮੇਤ ਕੁੱਲ ਅੱਠ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਕਈ ਮਹੱਤਵਪੂਰਨ ਥਾਣਿਆਂ ਦੇ ਇੰਸਪੈਕਟਰਾਂ ਨੂੰ ਵੀ ਬਦਲ ਦਿੱਤਾ ਗਿਆ ਹੈ, ਜਦੋਂ ਕਿ ਕੁਝ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਸਖਤ ਨਿਰਦੇਸ਼ ਕੀਤੇ ਜਾਰੀ
ਨਵੇਂ ਹੁਕਮ ਅਨੁਸਾਰ ਸਾਰੇ ਅਧਿਕਾਰੀਆਂ ਨੂੰ ਤੁਰੰਤ ਚਾਰਜ ਸੰਭਾਲਣ ਦਾ ਨਿਰਦੇਸ਼ ਵੀ ਦਿੱਤਾ ਗਿਆ ਹੈ। ਪੁਲਿਸ ਕਮਿਸ਼ਨਰ ਦੇ ਹੁਕਮਾਂ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਸਾਰੇ ਅਧਿਕਾਰੀ ਤੁਰੰਤ ਚਾਰਜ ਹੈਂਡਓਵਰ ਕਰ ਅਤੇ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ। ਇਹ ਫੇਰਬਦਲ ਜਲੰਧਰ ਪੁਲਿਸ ਢਾਂਚੇ ਵਿੱਚ ਇੱਕ ਮਹੱਤਵਪੂਰਨ ਬਦਲਾਅ ਕੀਤਾ ਗਿਆ ਹੈ।