View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਦੀਆਂ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਚਹਿਰੀ ਕੰਪਲੈਕਸ ਵਿੱਚ 16, 17 ਅਤੇ 18 ਮਾਰਚ ਨੂੰ “ਨੋ ਵਰਕ ਡੇ” ਘੋਸ਼ਿਤ ਕੀਤਾ ਹੈ। ਇਹ ਫੈਸਲਾ ਐਸੋਸੀਏਸ਼ਨ ਦੀ ਐਗਜ਼ੀਕਿਊਟਿਵ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ।

ਚੋਣਾਂ ਵਿੱਚ ਸ਼ਮੂਲੀਅਤ ਲਈ ਲਿਆ ਫੈਸਲਾ

ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੇ ਸੈਕਟਰੀ ਐਡਵੋਕੇਟ ਰੋਹਿਤ ਗੰਭੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੜਤਾਲ ਕਿਸੇ ਮੁੱਦੇ ਦੇ ਖਿਲਾਫ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਰ ਕੌਂਸਲ ਦੀਆਂ ਚੋਣਾਂ ਲਈ ਹੋ ਰਹੀ ਵੋਟਿੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਐਡਵੋਕੇਟ ਚੋਣਾਂ ਵਿੱਚ ਹਿੱਸਾ ਲੈ ਸਕਣ, ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰ ਸਕਣ ਅਤੇ ਵੱਧ ਤੋਂ ਵੱਧ ਮਤਦਾਨ ਦੀ ਅਪੀਲ ਕਰ ਸਕਣ।

ਜਲੰਧਰ ਤੋਂ 4 ਉਮੀਦਵਾਰ ਲੜ ਰਹੇ ਚੋਣ

ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਸ਼ਾਰਦਾ ਨੇ ਦੱਸਿਆ ਕਿ ਬਾਰ ਕੌਂਸਲ ਦੀ 25 ਮੈਂਬਰੀ ਕਮੇਟੀ ਦੀ ਚੋਣ ਕੀਤੀ ਜਾਣੀ ਹੈ। ਜਲੰਧਰ ਤੋਂ ਇਸ ਵਾਰ 4 ਉਮੀਦਵਾਰ ਚੋਣ ਲੜ ਰਹੇ ਹਨ। ਪਿਛਲੇ 13 ਸਾਲਾਂ ਤੋਂ ਜਲੰਧਰ ਨੂੰ ਕੋਈ ਨੁਮਾਇੰਦਗੀ ਨਹੀਂ ਮਿਲੀ ਸੀ, ਇਸ ਲਈ ਉਹ ਚਾਹੁੰਦੇ ਹਨ ਕਿ ਇੱਥੋਂ ਦੇ ਉਮੀਦਵਾਰ ਜਿੱਤ ਹਾਸਲ ਕਰਨ।

ਕਚਹਿਰੀ ਕੰਪਲੈਕਸ ਦੀਆਂ ਮੁਸ਼ਕਲਾਂ ਦਾ ਜ਼ਿਕਰ

ਪ੍ਰਧਾਨ ਰਾਮ ਸ਼ਾਰਦਾ ਨੇ ਕੰਪਲੈਕਸ ਦੀ ਹਾਲਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ 22 ਸਾਲਾਂ ਵਿੱਚ ਵਕੀਲਾਂ ਦੀ ਗਿਣਤੀ ਲਗਾਤਾਰ ਵਧੀ ਹੈ। ਜਲੰਧਰ ਵਿੱਚ 60 ਕੋਰਟਾਂ ਹਨ ਪਰ ਕਮਰੇ ਲੋੜ ਮੁਤਾਬਕ ਨਹੀਂ ਹਨ। ਰਿਕਾਰਡ ਰੱਖਣ ਅਤੇ ਪਾਰਕਿੰਗ ਦੀ ਭਾਰੀ ਸਮੱਸਿਆ ਹੈ। ਉਨ੍ਹਾਂ ਅਪੀਲ ਕੀਤੀ ਕਿ ਜਲੰਧਰ ਵਿੱਚ ਇੱਕ ਵੱਡਾ ਅਤੇ ਆਧੁਨਿਕ ਕੰਪਲੈਕਸ ਬਣਾਇਆ ਜਾਣਾ ਚਾਹੀਦਾ ਹੈ।

7 ਸਾਲਾਂ ਬਾਅਦ ਹੋ ਰਹੀਆਂ ਹਨ ਚੋਣਾਂ

ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਰ.ਕੇ. ਭੱਲਾ ਨੇ ਦੱਸਿਆ ਕਿ ਇਹ ਚੋਣਾਂ ਆਮ ਤੌਰ ‘ਤੇ 5 ਸਾਲਾਂ ਬਾਅਦ ਹੁੰਦੀਆਂ ਹਨ, ਪਰ ਇਸ ਵਾਰ 7 ਸਾਲਾਂ ਬਾਅਦ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਇਹ ਚੋਣਾਂ ਚੱਲ ਰਹੀਆਂ ਹਨ। ਜਲੰਧਰ ਦੇ ਲਗਭਗ 3500 ਵਕੀਲ ਵੋਟਰ ਸੂਚੀ ਵਿੱਚ ਸ਼ਾਮਲ ਹਨ।

ਸਾਰੇ ਵਕੀਲਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਚੜ੍ਹ ਕੇ ਵੋਟ ਪਾਉਣ ਤਾਂ ਜੋ ਜਲੰਧਰ ਦਾ ਕੋਈ ਨੁਮਾਇੰਦਾ ਬਾਰ ਕੌਂਸਲ ਵਿੱਚ ਪਹੁੰਚ ਕੇ ਇੱਥੋਂ ਦੀਆਂ ਮੁਸ਼ਕਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਸਕੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

|

|

|

ਤਰਨਤਾਰਨ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪਿੰਡ ਦੁਗਲਵਾਲਾ

|

|

|

ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਯੁੱਧ ਨੂੰ

|

|

|

ਚੰਡੀਗੜ੍ਹ ਪ੍ਰਸ਼ਾਸਨ ਨੇ ਕੈਬ ਸੇਵਾ ਕੰਪਨੀ ਓਲਾ ਦੀ ਮੂਲ ਕੰਪਨੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ