View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਮਾਡਲ ਟਾਊਨ ਸਥਿਤ ਤਾਰਾਮਾਊਂਟ ਹੋਟਲ ਦੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਸੜਕ ਕਿਨਾਰੇ ਖੜ੍ਹੇ ਇੱਕ ਈ-ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਬਜ਼ੁਰਗ ਜ਼ਖ਼ਮੀ ਹੋ ਗਏ। ਈ-ਰਿਕਸ਼ਾ ਨੂੰ ਟੱਕਰ ਮਾਰਨ ਤੋਂ ਬਾਅਦ ਕਾਰ ਸਿੱਧੀ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ, ਪਰ ਏਅਰਬੈਗ ਖੁੱਲ੍ਹਣ ਕਾਰਨ ਕਾਰ ਸਵਾਰ ਨੌਜਵਾਨਾਂ ਦੀ ਜਾਨ ਬਚ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਬਜ਼ੁਰਗਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਬੇਕਾਬੂ ਕਾਰ ਨੇ ਈ-ਰਿਕਸ਼ਾ ਨੂੰ ਲਿਆ ਲਪੇਟ ‘ਚ

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇੱਕ ਚਿੱਟੇ ਰੰਗ ਦੀ ਸਵਿਫਟ ਕਾਰ ਬਹੁਤ ਤੇਜ਼ ਰਫ਼ਤਾਰ ਵਿੱਚ ਆ ਰਹੀ ਸੀ। ਕਾਰ ਵਿੱਚ ਸਵਾਰ 4-5 ਨੌਜਵਾਨ ਨਸ਼ੇ ਦੀ ਹਾਲਤ ਵਿੱਚ ਸਨ ਅਤੇ ਗੱਡੀ ਬਹੁਤ ਤੇਜ਼ ਚਲਾ ਰਹੇ ਸਨ। ਹੋਟਲ ਦੇ ਕੋਲ ਇੱਕ ਬਜ਼ੁਰਗ ਆਪਣੇ ਈ-ਰਿਕਸ਼ਾ ਨੂੰ ਚਾਰਜਿੰਗ ‘ਤੇ ਲਗਾ ਕੇ ਕੋਲ ਹੀ ਕੁਰਸੀ ‘ਤੇ ਬੈਠੇ ਸਨ। ਬੇਕਾਬੂ ਕਾਰ ਨੇ ਪਹਿਲਾਂ ਈ-ਰਿਕਸ਼ਾ ਨੂੰ ਆਪਣੀ ਲਪੇਟ ਵਿੱਚ ਲਿਆ, ਜਿਸ ਕਾਰਨ ਉਹ ਬਜ਼ੁਰਗ ‘ਤੇ ਪਲਟ ਗਿਆ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਤੋਂ ਬਾਅਦ ਕਾਰ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ।

ਟੱਕਰ ਮਾਰਣ ਤੋਂ ਬਾਅਦ ਖੰਭੇ ਨਾਲ ਜਾ ਟਕਰਾਈ ਕਾਰ

ਟੱਕਰ ਮਾਰਨ ਤੋਂ ਬਾਅਦ ਵੀ ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਉਹ ਸਿੱਧੀ ਖੰਭੇ ਵਿੱਚ ਜਾ ਵਜੀ। ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰ ਅਤੇ ਇਲਾਕਾ ਨਿਵਾਸੀ ਇਕੱਠੇ ਹੋ ਗਏ। ਲੋਕਾਂ ਦਾ ਕਹਿਣਾ ਹੈ ਕਿ ਕਾਰ ਸਵਾਰ ਨੌਜਵਾਨ ਨੇ ਇੰਨੀ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ ਕਿ ਉਨ੍ਹਾਂ ਤੋਂ ਠੀਕ ਤਰ੍ਹਾਂ ਖੜ੍ਹਿਆ ਵੀ ਨਹੀਂ ਸੀ ਜਾ ਰਿਹਾ। ਕਾਰ ਦੀ ਹਾਲਤ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਟੱਕਰ ਕਿੰਨੀ ਭਿਆਨਕ ਸੀ।

ਪੁਲਿਸ ਨੇ ਦਿੱਤਾ ਕਾਰਵਾਈ ਦਾ ਭਰੋਸਾ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਅਤੇ ਪੀ.ਸੀ.ਆਰ (PCR) ਟੀਮਾਂ ਮੌਕੇ ‘ਤੇ ਪਹੁੰਚੀਆਂ। ਪੁਲਿਸ ਨੇ ਹਾਦਸਾਗ੍ਰਸਤ ਗੱਡੀ ਅਤੇ ਰਿਕਸ਼ਾ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਮੰਗ ਕੀਤੀ ਹੈ ਕਿ ਨਸ਼ੇੜੀ ਕਾਰ ਸਵਾਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧ- ਫਿਲੌਰ ਹਾਈਵੇਅ ‘ਤੇ ਅੱਜ ਤੜਕਸਾਰ ਇੱਕ ਵੱਡਾ

|

|

|

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਦੇ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ

|

|

|

ਖ਼ਬਰਿਸਤਾਨ ਨੈੱਟਵਰਕ: ਹਵਾਈ ਜਹਾਜ਼ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਲਈ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁਮੰਣ ਦੀ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਅਤੇ ਲਾਲ

|

|

|

ਖ਼ਬਰਿਸਤਾਨ ਨੈੱਟਵਰਕ: ਕੈਬਨਿਟ ਮੰਤਰੀ ਲਲਜੀਤ ਭੁੱਲਰ ਦੇ ਅਸਤੀਫ਼ੇ ਤੋਂ ਸਿਆਸਤ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਅਰਹਾਊਸ

|

|

|

ਖ਼ਬਰਿਸਤਾਨ ਨੈੱਟਵਰਕ: ਡਲਹੌਜ਼ੀ-ਕਰੇਲਨੂ ਸੜਕ ਮਾਰਗ ‘ਤੇ ਭਿਆਨਕ ਹਾਦਸਾ ਵਾਪਰਿਆ ਹੈ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ