View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਪੰਜਾਬ ‘ਚ ਵੱਧਦੀ ਠੰਡ ਤੇ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵੀ ਵੱਧ ਰਹੇ ਹਨ। ਇਸੇ ਦੌਰਾਨ ਨੇਸ਼ਨਲ ਹਾਈਵੇ ‘ਤੇ ਸਥਿਤ ਪਿੰਡ ਚਚਰਾਡੀ ਦੇ ਨੇੜੇ ਮੁਰਗੀਆਂ ਨਾਲ ਭਰੀ ਇੱਕ ਪਿਕਅੱਪ ਗੱਡੀ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ । ਇਸ ਹਾਦਸੇ ‘ਚ ਇੱਕ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਐੱਸਐੱਸਐੱਫ ਦੇ ਇੰਚਾਰਜ ਸਤਨਾਮ ਸਿੰਘ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਭੇਜਿਆ ਅਤੇ ਗੋਰਾਇਆ ਪੁਲਿਸ ਨੂੰ ਸੂਚਿਤ ਕੀਤਾ।

ਟੱਕਰ ਇੰਨੀ ਜ਼ੋਰਦਾਰ ਸੀ ਕਿ ਪਿਕਅੱਪ ਗੱਡੀ ਦਾ ਅੱਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਸਵਾਰ ਲੋਕ ਲੋਹੇ ਦੇ ਮਲਬੇ ਵਿੱਚ ਫਸ ਗਏ।ਐੱਸਐੱਸਐੱਫ ਟੀਮ ਨੂੰ ਦਿੱਤੇ ਬਿਆਨ ਵਿੱਚ ਪਿਕਅੱਪ ਚਾਲਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪਠਾਨਕੋਟ ਤੋਂ ਮੁਰਗੀਆਂ ਲੈ ਕੇ ਲੁਧਿਆਣਾ ਵੱਲ ਜਾ ਰਹੇ ਸਨ। ਜਿਵੇਂ ਹੀ ਗੱਡੀ ਪਿੰਡ ਚਚਰਾਡੀ ਦੇ ਨੇੜੇ ਪਹੁੰਚੀ, ਅਚਾਨਕ ਗੱਡੀ ਦਾ ਬੇਅਰਿੰਗ ਜਾਮ ਹੋ ਗਿਆ। ਗੱਡੀ ਬੇਕਾਬੂ ਹੋ ਕੇ ਅੱਗੇ ਚੱਲ ਰਹੇ ਟਰੱਕ ਦੇ ਪਿੱਛਲੇ ਹਿੱਸੇ ਨਾਲ ਟਕਰਾ ਗਈ।

ਅਚਾਨਕ ਆਈ ਇਸ ਤਕਨੀਕੀ ਖ਼ਰਾਬੀ ਕਾਰਨ ਚਾਲਕ ਨੂੰ ਸੰਭਲਣ ਦਾ ਮੌਕਾ ਹੀ ਨਹੀਂ ਮਿਲਿਆ। ਜਿਸ ਕਾਰਣ ਇਹ ਹਾਦਸਾ ਵਾਪਰਿਆ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਚੀਖ-ਪੁਕਾਰ ਮਚ ਗਈ। ਮ੍ਰਿਤਕ ਦੀ ਪਛਾਣ 55 ਸਾਲਾ ਪਰਵੇਸ਼ ਵਾਸੀ ਲੁਧਿਆਣਾ ਵਜੋਂ ਹੋਈ ਹੈ। ਹਾਦਸੇ ਵਿੱਚ ਦੋ ਹੋਰ ਵਿਅਕਤੀ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ। ਇਸ ਉਪਰੰਤ ਰਾਹਗੀਰਾਂ ਅਤੇ ਰੋਡ ਸੇਫ਼ਟੀ ਫੋਰਸ ਦੀ ਟੀਮ ਨੇ ਤੁਰੰਤ ਮੋਰਚਾ ਸੰਭਾਲਿਆ। ਗੱਡੀ ਵਿੱਚ ਫਸੇ ਲੋਕਾਂ ਨੂੰ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਬਾਹਰ ਕੱਢਿਆ ਗਿਆ ਅਤੇ ਤੁਰੰਤ 108 ਐਂਬੂਲੈਂਸ ਨੂੰ ਸੂਚਿਤ ਕੀਤਾ ਗਿਆ।

ਹਾਦਸੇ ਵਿੱਚ ਜ਼ਖ਼ਮੀ ਹੋਏ ਦੋਵੇਂ ਵਿਅਕਤੀਆਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉੱਥੇ ਹੀ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਿਲੌਰ ਦੇ ਸਿਵਲ ਹਸਪਤਾਲ ਭੇਜਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਗੋਰਾਇਆ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਕਰੇਨ ਦੀ ਮਦਦ ਨਾਲ ਨੁਕਸਾਨੀ ਵਾਹਨਾਂ ਨੂੰ ਹਾਈਵੇ ਤੋਂ ਹਟਾਇਆ ਗਿਆ, ਜਿਸ ਤੋਂ ਬਾਅਦ ਕੁਝ ਸਮੇਂ ਵਿੱਚ ਟ੍ਰੈਫਿਕ ਨੂੰ ਮੁੜ ਪੂਰੀ ਤਰ੍ਹਾਂ ਸੁਚਾਰੂ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਵਿਚ ਬਲੈਕ ਬਾਲ

|

|

|

ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ਰਾਗੁ ਬਿਲਾਵਲੁ ਮਹਲਾ ੫

|

|

|

ਖਬਰਿਸਤਾਨ ਨੈੱਟਵਰਕ- ਅੱਜ ਦੁਪਹਿਰ ਸਮੇਂ ਜਲੰਧਰ ਦੇ ਕਿਸ਼ਨਪੁਰਾ ਚੌਕ ਨੇੜੇ

|

|

|

ਖਬਰਿਸਤਾਨ ਨੈੱਟਵਰਕ- ਸ਼੍ਰੋਮਣੀ ਅਕਾਲੀ ਦਲ ਆਗੂ ਪਰਮਬੰਸ ਸਿੰਘ ‘ਬੰਟੀ’ ਰੋਮਾਣਾ

|

|

|

ਸ਼ੁੱਕਰਵਾਰ, ੨੯ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਜਲੰਧਰ ਦੇ ਸਾਈਂ ਦਾਸ ਸਕੂਲ

|

|

|

ਖਬਰਿਸਤਾਨ ਨੈੱਟਵਰਕ- ਜਲੰਧਰ ਸ਼ੇਖਾਂ ਬਾਜ਼ਾਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਿੱਪੀ

|

|

|

ਖਬਰਿਸਤਾਨ ਨੈੱਟਵਰਕ- ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

|

|

|

ਬੁੱਧਵਾਰ, ੨੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫॥ ਫਿਰਤ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ