View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਕੋਦਰ ਪੁਲਿਸ ਨੇ ਜਬਰੀ ਵਸੂਲੀ ਅਤੇ ਫਾਇਰਿੰਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਅੱਜ ਨਕੋਦਰ ਇਲਾਕੇ ‘ਚ ਪੁਲਿਸ ‘ਤੇ ਬਦਮਾਸ਼ਾਂ ਵਿਚਾਲੇ ਗੋਲੀਆਂ ਚੱਲ ਪਈਆਂ। ਪੁਲਿਸ ਨੇ ਮੁੱਠਭੇੜ ਤੋਂ ਬਾਅਦ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੇ ਕਬਜ਼ੇ ‘ਚੋਂ ਇੱਕ .30 ਬੋਰ ਦਾ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਫਿਰੌਤੀ ਨਾ ਮਿਲਣ ਕਾਰਨ ਸ਼ਿਕਾਇਤਕਰਤਾ ‘ਤੇ ਦੁਬਾਰਾ ਹਮਲਾ ਕਰਨ ਆਏ ਸਨ। ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਤਾਂ ਜੋ ਗਿਰੋਹ ਦੇ ਹੋਰ ਮੈਂਬਰਾਂ ਦਾ ਪਤਾ ਲਗਾਇਆ ਜਾ ਸਕੇ।

ਜਵਾਬੀ ਕਾਰਵਾਈ ‘ਚ ਦੋਵੇਂ ਮੁਲਜ਼ਮ ਜ਼ਖਮੀ

ਐਸ.ਐਸ.ਪੀ. ਜਲੰਧਰ ਦਿਹਾਤ, ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ ‘ਤੇ ਗਠਿਤ ਵਿਸ਼ੇਸ਼ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਖੇਤਰ ਵਿੱਚ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਹਨ। ਨੂਰਮਹਿਲ ਰੋਡ ‘ਤੇ ਪਿੰਡ ਬੀਰ ਫਾਟਕ ਨੇੜੇ ਜਦੋਂ ਪੁਲਿਸ ਨੇ ਬਾਈਕ ਸਵਾਰ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਅੰਕਿਤ ਕੁਮਾਰ ਦੇ ਪੈਰ ਵਿੱਚ ਗੋਲੀ ਲੱਗੀ, ਜਦਕਿ ਭੱਜਣ ਦੀ ਕੋਸ਼ਿਸ਼ ਵਿੱਚ ਹਰਿੰਦਰ ਗੁਪਤਾ ਦੀ ਲੱਤ ਫ੍ਰੈਕਚਰ ਹੋ ਗਈ। ਪੁਲਿਸ ਨੇ ਇਨ੍ਹਾਂ ਦੋਵਾਂ ਬਦਮਾਸ਼ਾਂ ਨੂੰ ਕਾਬੂ ਕਰਕੇ ਹਸਪਤਾਲ ਪਹੁੰਚਾਇਆ

5 ਕਰੋੜ ਦੀ ਫਿਰੌਤੀ ਦਾ ਮਾਮਲਾ

ਨਕੋਦਰ ਦੇ ਪ੍ਰਮੁੱਖ ਕਾਰੋਬਾਰੀ ਮਨੀਸ਼ ਬਖਸ਼ੀ ਉਰਫ ਮੰਨੂ, ਨੂੰ ਪਿਛਲੇ ਸਾਲ ਦੀ 11 ਨਵੰਬਰ ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੀਆਂ ਕਾੱਲਾਂ ਆਈਆਂ ਸਨ। ਫ਼ੋਨ ਕਰਨ ਵਾਲੇ ਨੇ ਖੁਦ ਨੂੰ ਗੋਲਡੀ ਬਰਾੜ ਤੇ ਰੋਹਿਤ ਗੋਂਦਾਰਾ ਦੱਸ ਕੇ 5 ਕਰੋੜ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਬਦਮਾਸ਼ਾਂ ਨੇ ਜਨਵਰੀ ‘ਚ ਮਨੀਸ਼ ਦੇ ਦਫ਼ਤਰ ਦੇ ਬਾਹਰ ਫਾਇਰਿੰਗ ਕੀਤੀ ਸੀ। ਇਸ ਸੰਬੰਧੀ ਥਾਣਾ ਸਿਟੀ ਨਕੋਦਰ ਵਿਖੇ ਪਹਿਲਾਂ ਨਹੀਂ ਮਾਮਲਾ ਦਰਜ ਸੀ ।

ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਫਿਰੌਤੀ ਨਾ ਮਿਲਣ ਕਾਰਨ ਸ਼ਿਕਾਇਤਕਰਤਾ ‘ਤੇ ਦੁਬਾਰਾ ਹਮਲਾ ਕਰਨ ਆਏ ਸਨ। ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਤਾਂ ਜੋ ਗਿਰੋਹ ਦੇ ਹੋਰ ਮੈਂਬਰਾਂ ਦਾ ਪਤਾ ਲਗਾਇਆ ਜਾ ਸਕੇ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਮੰਗਲਵਾਰ, ੨੧ ਮਾਘ (ਸੰਮਤ ੫੫੭ ਨਾਨਕਸ਼ਾਹੀ) (ਅੰਗ: ੬੯੮) ਜੈਤਸਰੀ ਮਹਲਾ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ