ਜਲੰਧਰ ਦੇ ਮੇਅਰ ਵਿਨੀਤ ਧੀਰ ਦੇ ਪਿਤਾ ਵਿਨੋਦ ਧੀਰ ਦਾ ਬੀਤੇ ਦਿਨ ਹਾਰਟ ਅਟੈਕ ਕਾਰਣ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੇ ਪਿਤਾ ਦਾ ਅੰਤਿਮ ਸਸਕਾਰ ਸ਼ਹਿਰ ਦੇ ਹਰਨਾਮਦਾਸਪੁਰਾ ਵਿੱਚ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਕੀਤਾ ਗਿਆ। ਉੱਥੇ ਹੀ ਅੱਜ ਕੈਬਿਨੇਟ ਮੰਤਰੀ ਸੰਜੀਵ ਅਰੋੜਾ , ਕੈਬਨਿਟ ਮੰਤਰੀ ਮਹਿੰਦਰ ਭਗਤ ਜੀ ਅਤੇ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਮੇਅਰ ਵਿਨੀਤ ਧੀਰ ਦੇ ਘਰ ਦੁਖ ਪ੍ਰਗਟ ਕਰਨ ਲਈ ਪਹੁੰਚੇ।
ਦੱਸ ਦੇਈਏ ਕਿ ਬੀਤੇ ਦਿਨ ਉਨਾਂ ਦੇ ਪਿਤਾ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਟੈਗੋਰ ਹਸਪਤਾਲ ਲਿਜਾਇਆ ਗਿਆ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਉਹ ਲਗਭਗ 75 ਸਾਲ ਦੇ ਸਨ। ਦੁਖਦਾਈ ਖ਼ਬਰ ਮਿਲਦੇ ਹੀ ਜਲੰਧਰ ‘ਆਪ’ ਲੀਡਰ ਸਮੇਤ ਕਈ ਰਾਜਨੀਤਿਕ ਹਸਤੀਆਂ ਹਸਪਤਾਲ ਪਹੁੰਚੇ ਸਨ।