ਖ਼ਬਰਿਸਤਾਨ ਨੈੱਟਵਰਕ: ਜਲੰਧਰ-ਪਠਾਨਕੋਟ ਹਾਈਵੇਅ ‘ਤੇ ਸਵੇਰੇ-ਸਵੇਰੇ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਡੀਡੀ ਟਰਾਂਸਪੋਰਟ ਟਰੱਕ ਚਾਲਕ ਨੇ ਕਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ‘ਚ ਕਾਰ ਚਾਲਕ ਸਮੇਤ ਮਾਸੂਮ ਬੱਚੀ ਤੇ ਉਸਦੀ ਮਾਂ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਟਰੱਕ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ।
ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉੱਥੇ ਹੀ ਮੌਕੇ ‘ਤੇ ਮੌਜੂਦ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਏਐਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਧੁੰਦ ਕਾਰਨ ਰਾਏਪੁਰ ਮੋੜ ‘ਤੇ ਸੜਕ ਹਾਦਸਾ ਵਾਪਰਿਆ। ਡੀਡੀ ਟਰਾਂਸਪੋਰਟ ਦਾ ਇੱਕ ਟਰੱਕ ਧੋਗੜੀ ਤੋਂ ਆ ਰਿਹਾ ਸੀ ਅਤੇ ਟਰੱਕ ਡਰਾਈਵਰ ਨੇ ਇੱਕ ਵੇਨਿਊ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਭੱਜ ਗਿਆ। ਹਾਦਸੇ ਵਿੱਚ ਇੱਕ 3 ਸਾਲਾ ਬੱਚੀ ਅਤੇ ਉਸਦੀ 28 ਸਾਲਾ ਮਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਕੈਪੀਟਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਟਰੱਕ ਮਾਲਕ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ।