ਖਬਰਿਸਤਾਨ ਨੈੱਟਵਰਕ- ਜਲੰਧਰ ਦਿਹਾਤੀ ਪੁਲਿਸ ਨੇ ਗੋਰਾਇਆ ਨੇੜੇ ਮਹਿਲ ਕਲਾਂ ਪਿੰਡ ਵਿੱਚ ਗੁਰਦੁਆਰਾ ਸਾਹਿਬ ਵਿਚ ਹੋਈ ਬੇਅਦਬੀ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।



