View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਕਮਿਸ਼ਨਰੇਟ ਪੁਲਸ ਜਲੰਧਰ ਨੇ ਫਤਿਹ ਗਰੁੱਪ ਦੇ 2 ਮੈਂਬਰਾਂ ਨੂੰ ਹਥਿਆਰਾਂ ਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਦੌਰਾਨ ਪੁਲਸ ਨੇ ਗੈਰ-ਕਾਨੂੰਨੀ ਹਥਿਆਰ ਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ।

ਫਤਿਹ ਗਰੁੱਪ ਦੇ ਮੈਂਬਰਾਂ ਕੋਲੋਂ ਹਥਿਆਰ ਤੇ ਹੈਰੋਇਨ ਦੀ ਖੇਪ ਬਰਾਮਦ

ਜਾਣਕਾਰੀ ਦਿੰਦਿਆਂ ਡੀਸੀਪੀ ਇਨਵੇਸਟੀਗੇਸ਼ਨ ਨੇ ਕਿਹਾ ਕਿ ਮੁਕੱਦਮਾ ਨੰਬਰ 82 ਮਿਤੀ 09.07.2025 ਅਧੀਨ ਧਾਰਾ 25(1)B, 54, 59 ਆਰਮਜ਼ ਐਕਟ ਅਤੇ ਵਾਧਾ ਜੁਰਮ 21 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 2, ਜਲੰਧਰ ਵਿੱਚ ਦਰਜ ਕੀਤੀ ਗਈ ਸੀ। ਜਾਂਚ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ, ਕਰਨਪ੍ਰੀਤ ਸਿੰਘ ਉਰਫ਼ ਗਿਆਨੀ ਉਰਫ਼ ਫਤਿਹ, ਪੁੱਤਰ ਜਸਪਾਲ ਸਿੰਘ, ਨਿਵਾਸੀ ਮਕਾਨ ਨੰਬਰ 125, ਬੈਂਕ ਐਨਕਲੇਵ, ਖੁਰਲਾ ਕਿੰਗਰਾ, ਜਲੰਧਰ ਅਤੇ ਅਮਨ ਉਰਫ਼ ਅਮਨਾ, ਪੁੱਤਰ ਤ੍ਰਸੇਮ ਲਾਲ, ਨਿਵਾਸੀ ਮਕਾਨ ਨੰਬਰ 3, ਬਾਬਾ ਕਾਹਨ ਦਾਸ ਨਗਰ, ਥਾਣਾ ਬਸਤੀ ਬਾਵਾ ਖੇਲ, ਜਲੰਧਰ ਨੂੰ ਮਿਤੀ 27 ਜੁਲਾਈ ਨੂੰ ਗ੍ਰਿਫਤਾਰ ਕੀਤਾ ਸੀ। ਇਸ ਦੌਰਾਨ ਪੁਲਸ ਨੇ ਇਨ੍ਹਾਂ ਕੋਲੋਂ 5 ਗੈਰ-ਕਾਨੂੰਨੀ ਪਿਸਤੌਲ, 10 ਜ਼ਿੰਦਾ ਰੌਂਦ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ। 

ਇਹ ਸਾਮਾਨ ਹੋਇਆ ਬਰਾਮਦ

ਮੁਲਜ਼ਮਾਂ ਦੇ ਕਬਜ਼ੇ ਵਿਚੋਂ 04 ਗੈਰ-ਕਾਨੂੰਨੀ ਪਿਸਤੌਲ (.32 ਬੋਰ) ਨਾਲ 08 ਜ਼ਿੰਦਾ ਰੌਂਦ, 01 ਗੈਰ-ਕਾਨੂੰਨੀ ਪਿਸਤੌਲ (.45 ਬੋਰ) ਨਾਲ 02 ਜ਼ਿੰਦਾ ਰੌਂਦ ਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਦੋਵਾਂ ਉਤੇ ਦਰਜਨ ਦੇ ਕਰੀਬ ਪਰਚੇ

ਉਹਨਾਂ ਨੇ ਅੱਗੇ ਦੱਸਿਆ ਕਿ ਕਰਨਪ੍ਰੀਤ ਸਿੰਘ ਉਰਫ਼ ਫਤਿਹ ਦੇ ਖ਼ਿਲਾਫ਼ ਆਈ.ਪੀ.ਸੀ., ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਹੇਠ 16 ਮੁਕੱਦਮੇ ਦਰਜ ਹਨ, ਜਦਕਿ ਅਮਨ ਉਰਫ਼ ਅਮਨਾ ਦੇ ਖ਼ਿਲਾਫ਼ 11 ਮੁੱਕਦਮੇ ਦਰਜ ਹਨ। ਦੋਵੇਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਜਲੰਧਰ ‘ਚ ਅੱਜ ਮਾਨਯੋਗ ਰਾਸ਼ਟਰਪਤੀ ਦੇ ਦੌਰੇ ਦੇ ਮੱਦੇਨਜ਼ਰ ਸ਼ਹਿਰ

|

|

|

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੀ ਅਦਾਲਤ ਨੇ ਦਿੱਲੀ ਦੀ ਸਾਬਕਾ ਮੁੱਖ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ