View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਗਈਆਂ ਹਨ। ਬੂਟਾ ਮੰਡੀ ਤੋਂ ਨਿਕਲਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਅਤੇ ਤਿੰਨ ਰੋਜ਼ਾ ਮੇਲੇ ਦੇ ਆਯੋਜਨ ਲਈ ਸ਼ਹਿਰ ਨੂੰ ਸਜਾਇਆ ਜਾ ਰਿਹਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਨੇ ਰੂਟ ਡਾਇਵਰਸ਼ਨ ਪਲਾਨ ਜਾਰੀ ਕੀਤਾ ਹੈ।

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਸ਼ਾਮ 4 ਵਜੇ ਆਦਮਪੁਰ ਏਅਰਪੋਰਟ ਪਹੁੰਚਣਗੇ, ਜਿੱਥੋਂ ਉਹ ਹੈਲੀਕਾਪਟਰ ਰਾਹੀਂ ਡੀ.ਏ.ਵੀ. ਯੂਨੀਵਰਸਿਟੀ ਵਿਖੇ ਬਣਾਏ ਗਏ ਆਰਜ਼ੀ ਹੈਲੀਪੈਡ ‘ਤੇ ਉਤਰਨਗੇ। ਇਸ ਤੋਂ ਬਾਅਦ ਉਹ ਡੇਰਾ ਸੱਚਖੰਡ ਬੱਲਾਂ ਪਹੁੰਚ ਕੇ ਨਤਮਸਤਕ ਹੋਣਗੇ। ਇਸ ਦੌਰਾਨ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਵੀ ਮੌਜੂਦ ਰਹਿਣਗੇ।

ਭਾਰੀ ਵਾਹਨਾਂ ਦੀ ਐਂਟਰੀ ਬੈਨ, ਛੁੱਟੀ ਦਾ ਐਲਾਨ

ਸ਼ੋਭਾ ਯਾਤਰਾ ਅਤੇ ਵੀ.ਵੀ.ਆਈ.ਪੀ. ਮੂਵਮੈਂਟ ਨੂੰ ਦੇਖਦੇ ਹੋਏ 31 ਜਨਵਰੀ ਨੂੰ ਜਲੰਧਰ ਸ਼ਹਿਰ ਵਿੱਚ ਭਾਰੀ ਵਾਹਨਾਂ ਦੇ ਦਾਖਲੇ ‘ਤੇ ਪੂਰੀ ਤਰ੍ਹਾਂ ਰੋਕ ਰਹੇਗੀ। ਪ੍ਰਸ਼ਾਸਨ ਨੇ ਇਸ ਦਿਨ ਸ਼ਹਿਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਸੜਕਾਂ ‘ਤੇ ਟ੍ਰੈਫਿਕ ਡਾਇਵਰਟ ਰਹੇਗਾ ਅਤੇ ਕੁਝ ਰਸਤੇ ਪੂਰੀ ਤਰ੍ਹਾਂ ਬੰਦ ਰਹਿਣਗੇ।

ਬੂਟਾ ਮੰਡੀ ਤੋਂ ਸ਼ੁਰੂ ਹੋ ਕੇ ਚਾਰ ਮੁੱਖ ਚੌਕਾਂ ਤੋਂ ਗੁਜ਼ਰੇਗੀ ਸ਼ੋਭਾ ਯਾਤਰਾ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਸ਼ੋਭਾ ਯਾਤਰਾ ਬੂਟਾ ਮੰਡੀ ਸਥਿਤ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਵੇਗੀ। ਇਹ ਸ੍ਰੀ ਗੁਰੂ ਰਵਿਦਾਸ ਚੌਕ, ਡਾ. ਬੀ.ਆਰ. ਅੰਬੇਡਕਰ ਚੌਕ (ਨਕੋਦਰ ਚੌਕ), ਭਗਵਾਨ ਵਾਲਮੀਕਿ ਚੌਕ (ਜੋਤੀ ਚੌਕ) ਅਤੇ ਪਟੇਲ ਚੌਕ ਤੋਂ ਹੁੰਦੀ ਹੋਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾਵੇਗੀ ਅਤੇ ਵਾਪਸ ਗੁਰਦੁਆਰਾ ਸਾਹਿਬ ਬੂਟਾ ਮੰਡੀ ਵਿਖੇ ਸਮਾਪਤ ਹੋਵੇਗੀ।

ਟ੍ਰੈਫਿਕ ਡਾਇਵਰਸ਼ਨ ਪਲਾਨ ਬਾਰੇ

ਰੂਟ ਡਾਇਵਰਸ਼ਨ ਪਲਾਨ 31 ਜਨਵਰੀ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ਲਾਗੂ ਰਹੇਗਾ। ਕੁਝ ਖਾਸ ਰਸਤਿਆਂ ‘ਤੇ 31 ਜਨਵਰੀ ਤੋਂ 1 ਫਰਵਰੀ ਤੱਕ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੇਗੀ।

ਇਹ ਵਾਹਨ ਕਪੂਰਥਲਾ ਚੌਕ ਤੋਂ ਵਰਕਸ਼ਾਪ ਚੌਕ, ਮਕਸੂਦਾਂ ਚੌਕ, ਭਗਤ ਸਿੰਘ ਕਲੋਨੀ, ਪਠਾਨਕੋਟ ਚੌਕ, ਚੌਗਿੱਟੀ ਚੌਕ, ਪੀ.ਏ.ਪੀ. ਚੌਕ ਅਤੇ ਬੀ.ਐਸ.ਐਫ. ਚੌਕ ਰਾਹੀਂ ਸ਼ਹਿਰ ਵਿੱਚ ਦਾਖਲ ਜਾਂ ਬਾਹਰ ਜਾ ਸਕਣਗੇ।

ਪ੍ਰਤਾਪਪੁਰਾ ਮੋੜ, ਵਡਾਲਾ ਚੌਕ, ਸ੍ਰੀ ਗੁਰੂ ਰਵਿਦਾਸ ਚੌਕ, ਤਿਲਕ ਨਗਰ ਰੋਡ, ਬਟਾਪਿੰਡ ਮੋੜ, ਮੈਨਬੋ ਚੌਕ, ਜੱਗੂ ਚੌਕ, ਮਾਤਾ ਰਾਣੀ ਚੌਕ, ਬਬਰੀਕ ਚੌਕ, ਡਾ. ਅੰਬੇਡਕਰ ਭਵਨ ਮੋੜ, ਖਾਲਸਾ ਸਕੂਲ ਟੀ-ਪੁਆਇੰਟ, ਨਕੋਦਰ ਚੌਕ, ਗੁਰੂ ਅਮਰਦਾਸ ਚੌਕ ਅਤੇ ਸਮਰਾ ਚੌਕ ‘ਤੇ ਆਵਾਜਾਈ ਬੰਦ ਰਹੇਗੀ।

ਜਲੰਧਰ ਤੋਂ ਨਕੋਦਰ ਅਤੇ ਸ਼ਾਹਕੋਟ ਜਾਣ ਵਾਲੇ ਵਾਹਨ ਸਤਲੁਜ ਚੌਕ, ਸਮਰਾ ਚੌਕ, ਕੂਲ ਰੋਡ, ਅਰਬਨ ਐਸਟੇਟ ਫੇਜ਼-2, ਸੀ.ਟੀ. ਇੰਸਟੀਚਿਊਟ ਵਾਇਆ ਪ੍ਰਤਾਪਪੁਰਾ ਹੋ ਕੇ ਨਕੋਦਰ ਮਾਰਗ ਦੀ ਵਰਤੋਂ ਕਰਨ। ਵਡਾਲਾ ਚੌਕ ਵਾਇਆ ਸ੍ਰੀ ਗੁਰੂ ਰਵਿਦਾਸ ਚੌਕ ਅਤੇ ਨਕੋਦਰ ਚੌਕ ਰੋਡ ਸਾਰੇ ਵਾਹਨਾਂ ਲਈ ਪੂਰੀ ਤਰ੍ਹਾਂ ਬੰਦ ਰਹੇਗੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ