ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਬੀਤੇ ਦਿਨ ਪੀਐਮ ਦੇ ਦੌਰੇ ਕਾਰਣ ਸ਼ਹਿਰ ‘ਚ ਕਾਫੀ ਜਾਮ ਲੱਗਾ ਰਿਹਾ। ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪ੍ਰਸੋਸ਼ਲ ਮੀਡੀਆ ‘ਤੇ ਇੱਕ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਕਾਰਨ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ। ਬੀਤੇ ਦਿਨ ਜੰਡੂਸਿੰਘਾ ਪਿੰਡ ਦੀ ਇੱਕ ਔਰਤ ਵੱਲੋਂ ਪੀਐੱਮ ਮੋਦੀ ਅਤੇ ਡੇਰਾ ਬੱਲਾਂ ਦੇ ਮੁਖੀ ਖਿਲਾਫ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਗਈ।
ਇਸ ਵੀਡੀਓ ਤੋਂ ਬਾਅਦ ਲੋਕਾਂ ‘ਚ ਭਾਰੀ ਰੋਸ ਹੈ। ਹਾਲਾਂਕਿ ਪੁਲਿਸ ਵੱਲੋਂ ਬੀਤੀ ਰਾਤ ਹੀ ਮਹਿਲਾ ਨੂੰ ਹਿਰਾਸਤ ‘ਚ ਲੈ ਲਿਆ ਸੀ।ਇਸ ਸਬੰਧੀ ਜੰਡੂਸਿੰਘਾ ਦੇ ਰਹਿਣ ਵਾਲੇ ਪੰਚ ਜੋਗਿੰਦਰ ਪਾਲ ਸਿੰਘ, ਸੰਨੀ ਜੱਸਲ, ਬਲਵੀਰ ਕੁਮਾਰ ਅਤੇ ਰਣਜੀਤ ਚੋਪੜਾ ਨੇ ਥਾਣਾ ਆਦਮਪੁਰ ਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਸੌਂਪੀ। ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਐਤਵਾਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਸਨ। ਇਸੇ ਸਬੰਧ ਵਿੱਚ ਜੰਡੂਸਿੰਘਾ ਦੀ ਰਹਿਣ ਵਾਲੀ ਹਰਪ੍ਰੀਤ ਨਾਮਕ ਔਰਤ ਨੇ ਸੰਤ ਨਿਰੰਜਨ ਦਾਸ ਜੀ ਅਤੇ ਪ੍ਰਧਾਨ ਮੰਤਰੀ ਦੇ ਖਿਲਾਫ਼ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਵੀਡੀਓ ਬਣਾ ਕੇ ਆਪਣੇ ਸੋਸ਼ਲ ਮੀਡੀਆ ਸਟੇਟਸ ‘ਤੇ ਪਾ ਦਿੱਤੀ।
ਵੀਡੀਓ ਦੀ ਜਾਣਕਾਰੀ ਮਿਲਦੇ ਹੀ ਸ਼ਿਕਾਇਤਕਰਤਾ ਥਾਣਾ ਆਦਮਪੁਰ ਪਹੁੰਚੇ ਅਤੇ ਔਰਤ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਦੇਰ ਰਾਤ ਪੁਲਿਸ ਨੇ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਥਾਣੇ ਲੈ ਆਈ। ਪੁਲਿਸ ਵੱਲੋਂ ਮਾਮਲੇ ਵਿੱਚ ਕੇਸ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਜਾਰੀ ਹੈ।