View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜੰਮੂ ਵਿੱਚ ਬੁੱਧਵਾਰ ਰਾਤ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ‘ਤੇ ਫਾਇਰਿੰਗ ਕਰਨ ਦੀ ਕੋਸ਼ਿਸ਼ ਕੀਤੀ ਗਈ। ਰਾਹਤ ਦੀ ਗੱਲ ਇਹ ਰਹੀ ਕਿ ਗੋਲੀ ਉਨ੍ਹਾਂ ਨੂੰ ਨਹੀਂ ਲੱਗੀ ਅਤੇ ਸੁਰੱਖਿਆ ਕਰਮੀਆਂ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਟਲ ਗਿਆ।

ਜਾਣਕਾਰੀ ਅਨੁਸਾਰ ਫਾਰੂਕ ਅਬਦੁੱਲਾ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਪਹੁੰਚੇ ਸਨ। ਉਨ੍ਹਾਂ ਦੇ ਨਾਲ ਜੰਮੂ-ਕਸ਼ਮੀਰ ਦੇ ਡਿਪਟੀ ਸੀਐਮ ਸੁਰਿੰਦਰ ਚੌਧਰੀ ਵੀ ਮੌਜੂਦ ਸਨ। ਇਸੇ ਦੌਰਾਨ 70 ਸਾਲਾ ਹਮਲਾਵਰ ਕਮਲ ਸਿੰਘ ਜਾਮਵਾਲ ਪਿੱਛੇ ਤੋਂ ਆਇਆ ਅਤੇ ਫਾਰੂਕ ਅਬਦੁੱਲਾ ਦੇ ਸਿਰ ‘ਤੇ ਰਿਵਾਲਵਰ ਤਾਣ ਦਿੱਤੀ।

ਸੀਸੀਟੀਵੀ ਫੁਟੇਜ ਵਿੱਚ ਦੇਖਿਆ ਗਿਆ ਕਿ ਜਿਵੇਂ ਹੀ ਮੁਲਜ਼ਮ ਨੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ, ਸੁਰੱਖਿਆ ਕਰਮੀਆਂ ਨੇ ਤੁਰੰਤ ਉਸਦਾ ਹੱਥ ਫੜ ਕੇ ਹਟਾ ਦਿੱਤਾ, ਜਿਸ ਕਾਰਨ ਗੋਲੀ ਹਵਾ ਵਿੱਚ ਚੱਲ ਗਈ ਅਤੇ ਫਾਰੂਕ ਅਬਦੁੱਲਾ ਵਾਲ-ਵਾਲ ਬਚ ਗਏ। ਇਸ ਤੋਂ ਬਾਅਦ ਸੁਰੱਖਿਆ ਕਰਮੀਆਂ ਅਤੇ ਉੱਥੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ।

ਹਮਲਾਵਰ ਬੋਲਿਆ- ਉਨ੍ਹਾਂ ਨੂੰ 20 ਸਾਲਾਂ ਤੋਂ ਮਾਰਨਾ ਚਾਹੁੰਦਾ ਸੀ

ਪੁਲਿਸ ਅਨੁਸਾਰ ਮੁਲਜ਼ਮ ਕਮਲ ਸਿੰਘ ਜਾਮਵਾਲ ਕੋਲ ਲਾਇਸੰਸੀ ਹਥਿਆਰ ਸੀ ਅਤੇ ਉਸ ਨੇ ਪੁੱਛਗਿੱਛ ਦੌਰਾਨ ਕਿਹਾ ਕਿ ਉਹ ਪਿਛਲੇ ਕਰੀਬ 20 ਸਾਲਾਂ ਤੋਂ ਫਾਰੂਕ ਅਬਦੁੱਲਾ ਨੂੰ ਮਾਰਨਾ ਚਾਹੁੰਦਾ ਸੀ। ਫਿਲਹਾਲ ਪੁਲਿਸ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ ਅਤੇ ਹਮਲੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਤੋਂ ਬਾਅਦ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਉਨ੍ਹਾਂ ਦੇ ਪਿਤਾ ‘ਤੇ ਪੁਆਇੰਟ-ਬਲੈਂਕ ਰੇਂਜ ਤੋਂ ਹਮਲਾ ਹੋਇਆ, ਪਰ ਸ਼ੁਕਰ ਹੈ ਕਿ ਉਹ ਸੁਰੱਖਿਅਤ ਹਨ। ਉਨ੍ਹਾਂ ਸਵਾਲ ਚੁੱਕਿਆ ਕਿ Z+ ਸੁਰੱਖਿਆ ਹੋਣ ਦੇ ਬਾਵਜੂਦ ਹਮਲਾਵਰ ਇੰਨੇ ਨੇੜੇ ਕਿਵੇਂ ਪਹੁੰਚ ਗਿਆ।

ਦੱਸਿਆ ਜਾ ਰਿਹਾ ਹੈ ਕਿ ਫਾਰੂਕ ਅਬਦੁੱਲਾ ਨੈਸ਼ਨਲ ਕਾਨਫਰੰਸ ਦੇ ਵਰਕਰ ਸੁਰਜੀਤ ਸਿੰਘ ਦੇ ਬੇਟੇ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਪਹੁੰਚੇ ਸਨ। ਮੁਲਜ਼ਮ ਉਸੇ ਪਰਿਵਾਰ ਦਾ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ ਅਤੇ ਪੁਰਾਣੇ ਸ਼ਹਿਰ ਵਿੱਚ ਉਸਦਾ ਕਾਰੋਬਾਰ ਹੈ। ਘਟਨਾ ਤੋਂ ਬਾਅਦ ਫਾਰੂਕ ਅਬਦੁੱਲਾ ਦੇ ਘਰ ਦੇ ਬਾਹਰ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ।

ਤਿੰਨ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ ਫਾਰੂਕ ਅਬਦੁੱਲਾ

ਡਾ. ਫਾਰੂਕ ਅਬਦੁੱਲਾ ਜੰਮੂ-ਕਸ਼ਮੀਰ ਵਿੱਚ ਤਿੰਨ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦੇ ਪਿਤਾ ਸ਼ੇਖ ਅਬਦੁੱਲਾ ਵੀ ਰਾਜ ਦੇ ਮੁੱਖ ਮੰਤਰੀ ਰਹੇ ਸਨ, ਜਦੋਂ ਕਿ ਉਨ੍ਹਾਂ ਦੇ ਬੇਟੇ ਉਮਰ ਅਬਦੁੱਲਾ ਫਿਲਹਾਲ ਰਾਜ ਦੇ ਮੁੱਖ ਮੰਤਰੀ ਹਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

|

|

|

ਤਰਨਤਾਰਨ ਦੇ ਹਰੀਕੇ ਕਸਬੇ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ 17

|

|

|

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ,

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ