ਖਬਰਿਸਤਾਨ ਨੈੱਟਵਰਕ- ਲੁਧਿਆਣਾ ਦੇ ਜਗਰਾਉਂ ਵਿੱਚ ਇੱਕ ਇਕ ਵੱਡੀ ਵਾਰਦਾਤ ਹੋ ਗਈ ਹੈ, ਜਿਥੇ ਕਿ ਦਿਨ-ਦਿਹਾੜੇ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 26 ਸਾਲਾ ਤੇਜਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਜੋ ਗਿੱਦੜਵਿੰਡੀ ਪਿੰਡ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਪਹਿਲਾਂ ਖਿਡਾਰੀ ਨੂੰ ਬੇਰਹਿਮੀ ਨਾਲ ਕੁੱਟਿਆ, ਫਿਰ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਅਤੇ ਮੌਕੇ ਤੋਂ ਭੱਜ ਗਏ। ਘਟਨਾ ਤੋਂ ਬਾਅਦ ਪੁਲਿਸ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਹੈ।
SSP ਦਫਤਰ ਨੇੜੇ ਹੋਈ ਵਾਰਦਾਤ
ਜਾਣਕਾਰੀ ਅਨੁਸਾਰ ਐਸਐਸਪੀ ਦਫ਼ਤਰ ਉਸ ਜਗ੍ਹਾ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਹੈ, ਜਿੱਥੇ ਕਬੱਡੀ ਖਿਡਾਰੀ ਨੂੰ ਗੋਲੀਆਂ ਮਾਰੀਆਂ ਗਈਆਂ। ਇਸ ਨਾਲ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਉੱਠ ਰਹੇ ਹਨ। ਪੁਲਿਸ ਨੇੜਲੇ ਇਲਾਕਿਆਂ ਤੋਂ ਸੀਸੀਟੀਵੀ ਫੁਟੇਜ ਦੀ ਵਰਤੋਂ ਕਰ ਕੇ ਦੋਸ਼ੀਆਂ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ।
ਪੁਰਾਣੀ ਰੰਜਿਸ਼ ਦਾ ਸ਼ੱਕ
ਕਿਹਾ ਜਾ ਰਿਹਾ ਹੈ ਕਿ ਮਾਮਲਾ ਪੁਰਾਣੀ ਰੰਜਿਸ਼ ਨਾਲ ਸੰਬੰਧਤ ਹੈ। ਇਹ ਘਟਨਾ ਐਸਐਸਪੀ ਦਫ਼ਤਰ ਤੋਂ ਥੋੜ੍ਹੀ ਦੂਰੀ ‘ਤੇ ਜਗਰਾਉਂ ਦੇ ਹਰੀ ਸਿੰਘ ਰੋਡ ‘ਤੇ ਵਾਪਰੀ। ਰਿਪੋਰਟਾਂ ਅਨੁਸਾਰ, ਹਮਲਾਵਰ ਇੱਕ ਕਾਰ ਵਿੱਚ ਆਏ ਅਤੇ ਤੇਜਪਾਲ ਨੂੰ ਗੋਲੀਆਂ ਨਾਲ ਭੁੰਨ੍ਹ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਐਸਪੀ ਸਮੇਤ ਸਿਟੀ ਪੁਲਿਸ ਸਟੇਸ਼ਨ ਦੀ ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੂਤਰਾਂ ਅਨੁਸਾਰ, ਹਮਲਾਵਰ ਜਗਰਾਉਂ ਦੇ ਨੇੜੇ ਰੂਮੀ ਪਿੰਡ ਦੇ ਵਸਨੀਕ ਦੱਸੇ ਜਾ ਰਹੇ ਹਨ।