View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਫਰੀਦਾਬਾਦ ਦੇ ਬੱਲਭਗੜ੍ਹ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪਿਤਾ ਨੇ ਆਪਣੀ ਸਾਢੇ ਚਾਰ ਸਾਲ ਦੀ ਮਾਸੂਮ ਧੀ ਨੂੰ ਸਿਰਫ਼ ਇਸ ਲਈ ਮੌਤ ਦੇ ਘਾਟ ਉਤਾਰ ਦਿੱਤਾ ਕਿਉਂਕਿ ਉਹ 50 ਤੱਕ ਗਿਣਤੀ ਨਹੀਂ ਲਿਖ ਪਾ ਰਹੀ ਸੀ। ਪੁਲਿਸ ਨੇ ਮੁਲਜ਼ਮ ਪਿਤਾ ਨੂੰ ਗ੍ਰਿਫ਼ਤਾਰ ਕਰ ਕੇ ਇੱਕ ਦਿਨ ਦੇ ਰਿਮਾਂਡ ’ਤੇ ਲਿਆ ਹੈ।

ਪੌੜੀਆਂ ਤੋਂ ਡਿੱਗਣ ਦੀ ਕਹਾਣੀ ਨਿਕਲੀ ਝੂਠੀ

ਘਟਨਾ 21 ਜਨਵਰੀ ਦੀ ਦੱਸੀ ਜਾ ਰਹੀ ਹੈ। ਮੁਲਜ਼ਮ ਕ੍ਰਿਸ਼ਨਾ ਜੈਸਵਾਲ ਨੇ ਆਪਣੀ ਪਤਨੀ ਨੂੰ ਫ਼ੋਨ ਕਰ ਕੇ ਕਿਹਾ ਕਿ ਉਨ੍ਹਾਂ ਦੀ ਧੀ ਖੇਡਦੇ ਸਮੇਂ ਪੌੜੀਆਂ ਤੋਂ ਡਿੱਗ ਗਈ ਹੈ ਅਤੇ ਉਸ ਦੀ ਮੌਤ ਹੋ ਗਈ ਪਰ ਜਦੋਂ ਮਾਂ ਹਸਪਤਾਲ ਪਹੁੰਚੀ ਤਾਂ ਬੱਚੀ ਦੇ ਚਿਹਰੇ ਅਤੇ ਸਰੀਰ ’ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਦੇਖ ਕੇ ਉਸ ਨੂੰ ਸ਼ੱਕ ਹੋਇਆ। ਮਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਪੁੱਛਗਿੱਛ ਦੌਰਾਨ ਜੁਰਮ ਕਬੂਲ

ਸੈਕਟਰ-56 ਕ੍ਰਾਈਮ ਬ੍ਰਾਂਚ ਵੱਲੋਂ ਕੀਤੀ ਪੁੱਛਗਿੱਛ ਦੌਰਾਨ ਕ੍ਰਿਸ਼ਨਾ ਜੈਸਵਾਲ ਨੇ ਆਪਣਾ ਜੁਰਮ ਕਬੂਲ ਕਰ ਲਿਆ। ਉਸ ਨੇ ਦੱਸਿਆ ਕਿ ਧੀ ਅਜੇ ਸਕੂਲ ਨਹੀਂ ਜਾਂਦੀ ਸੀ ਅਤੇ ਉਹ ਘਰ ਵਿੱਚ ਹੀ ਉਸ ਨੂੰ ਪੜ੍ਹਾਉਂਦਾ ਸੀ। ਗਿਣਤੀ ਲਿਖਣ ਵਿੱਚ ਅਸਫ਼ਲ ਰਹਿਣ ’ਤੇ ਉਹ ਗੁੱਸੇ ਵਿੱਚ ਆ ਗਿਆ ਅਤੇ ਬੱਚੀ ਨਾਲ ਬੇਰਹਿਮੀ ਨਾਲ ਮਾਰ-ਕੁੱਟ ਕੀਤੀ, ਜਿਸ ਕਾਰਨ ਬੱਚੀ ਬੇਹੋਸ਼ ਹੋ ਗਈ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ।

ਪਰਿਵਾਰਕ ਪਿਛੋਕੜ

ਪੁਲਿਸ ਮੁਤਾਬਕ ਮੁਲਜ਼ਮ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਸੋਨਭੱਦਰ ਦਾ ਰਹਿਣ ਵਾਲਾ ਹੈ ਅਤੇ ਕਈ ਸਾਲਾਂ ਤੋਂ ਝਰਸੇਂਟਲੀ ਪਿੰਡ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਪਤੀ-ਪਤਨੀ ਦੋਵੇਂ ਨੌਕਰੀ ਕਰਦੇ ਸਨ ਅਤੇ ਬੱਚਿਆਂ ਦੀ ਸੰਭਾਲ ਲਈ ਵਾਰੀ-ਵਾਰੀ ਡਿਊਟੀ ਕਰਦੇ ਸਨ।
ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ 66 ਫੁੱਟੀ ਰੋਡ ‘ਤੇ ਸਥਿਤ ਐਲੀਟ

|

|

|

ਖ਼ਬਰਿਸਤਾਨ ਨੈੱਟਵਰਕ: ਮਿਡਲ ਈਸਟ ਵਿੱਚ ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ

|

|

|

ਖ਼ਬਰਿਸਤਾਨ ਨੈੱਟਵਰਕ: ਜੰਮੂ ਵਿੱਚ ਬੁੱਧਵਾਰ ਰਾਤ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇੱਕ ਹੈਰਾਨ ਕਰਨ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ, ਇਜ਼ਰਾਈਲ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਜੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਗਾਂਧੀ ਕੈਂਪ ‘ਚ ਗੋਦਾਮ ਨੇੜੇ ਝਾੜੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ