ਖ਼ਬਰਿਸਤਾਨ ਨੈੱਟਵਰਕ: ਜ਼ੀਰਕਪੁਰ ‘ਚ ਕੁਝ ਕਾਂਵੜੀਆਂ ਦੁਆਰਾ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਕਾਂਵੜ ਯਾਤਰਾ ਕਰ ਹੈ ਕਾਂਵੜੀਆਂ ਨਾਲ ਟੱਕਰ ਹੋ ਗਈ। ਹਾਲਾਂਕਿ ਨੌਜਵਾਨ ਨੇ ਤੁਰੰਤ ਮੁਆਫੀ ਮੰਗ ਲਈ ਸੀ। ਪਰ ਝਗੜਾ ਇੰਨਾ ਵੱਧ ਗਿਆ ਕਿ ਮਾਮਲਾ ਹੱਥੋਪਾਈ ਤੱਕ ਪਹੁੰਚ ਗਿਆ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਜਾਂਚ ਸ਼ੁਰੂ ਕਰ ਦਿੱਤੀ। ਮਾਹੌਲ ਇੰਨਾ ਤਣਾਅਪੂਰਨ ਹੋ ਗਿਆ ਕਿ ਸਿੱਖ ਨੌਜਵਾਨ ਦੀ ਪੱਗ ਉੱਤਰ ਗਈ। ਨੌਜਵਾਨ ਨੇ ਦੱਸਿਆ ਕਿ 10 ਤੋਂ 12 ਲੋਕਾਂ ਨੇ ਉਸ ‘ਤੇ ਹਮਲਾ ਕੀਤਾ ਅਤੇ ਸਿਰ ‘ਤੇ ਡੰਡਿਆ ਨਾਲ ਵਾਰ ਕੀਤਾ। ਘਟਨਾ ਤੋਂ ਬਾਅਦ ਨੌਜਵਾਨ ਨੇ ਆਪਣੇ ਦੋਸਤਾਂ ਦੀ ਮਦਦ ਨਾਲ ਤਿੰਨ ਲੋਕਾਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ, ਜਦੋਂ ਕਿ ਕੁਝ ਹੋਰ ਨੌਜਵਾਨ ਮੌਕੇ ਤੋਂ ਭੱਜ ਗਏ।
ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
ਇੱਕ ਦੋਸ਼ੀ ਨੇ ਕਿਹਾ ਕਿ ਉਹ ਘਟਨਾ ਸਮੇਂ ਉੱਥੇ ਮੌਜੂਦ ਸੀ, ਪਰ ਉਸਨੇ ਕਿਸੇ ਵੀ ਤਰ੍ਹਾਂ ਦੀ ਲੜਾਈ ਵਿੱਚ ਹਿੱਸਾ ਨਹੀਂ ਲਿਆ। ਫਿਲਹਾਲ ਪੁਲਿਸ ਨੇ ਸਿੱਖ ਨੌਜਵਾਨ ਦਾ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।