ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਇੱਕ ਵਾਰ ਫਿਰ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਫ੍ਰੀ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਪੰਜਾਬ ਦੇ ਇਸ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਨੂੰ 26 ਜਨਵਰੀ ਵਾਲੇ ਦਿਨ ਅਣਮਿੱਥੇ ਸਮੇਂ ਲਈ ਫ੍ਰੀ ਕਰਨਗੀਆਂ। ਕਿਸਾਨਾਂ ਅਨੁਸਾਰ ਦੁਪਹਿਰ 12 ਵਜੇ ਤੋਂ ਬਾਅਦ ਟੋਲ ਪਲਾਜ਼ਾ ਫ੍ਰੀ ਕਰ ਦਿੱਤਾ ਜਾਵੇਗਾ।
ਧੁੱਸੀ ਬੰਨ੍ਹ ਦੀ ਮੁਰੰਮਤ ਨਾ ਹੋਣ ਕਾਰਨ ਲਿਆ ਫੈਸਲਾ
ਕਿਸਾਨਾਂ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਸਸਰਾਲੀ ਸਮੇਤ ਵੱਖ-ਵੱਖ ਪਿੰਡਾਂ ਵਿੱਚ ਹੜ੍ਹ ਕਾਰਨ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਸੀ, ਜਿਸ ਨੂੰ ਅਜੇ ਤੱਕ ਮੁਰੰਮਤ ਨਹੀਂ ਕਰਵਾਇਆ ਗਿਆ। ਬੰਨ੍ਹ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ, ਜਿਸ ਕਾਰਨ ਉਨ੍ਹਾਂ ਨੇ ਟੋਲ ਪਲਾਜ਼ਾ ਫ੍ਰੀ ਕਰਨ ਦਾ ਫੈਸਲਾ ਲਿਆ ਹੈ।
ਪ੍ਰਸ਼ਾਸਨ ਨਾਲ ਕਈ ਮੀਟਿੰਗਾਂ ਰਹੀਆਂ ਬੇਸਿੱਟਾ
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਅਤੇ ਹੋਰ ਕਈ ਜਥੇਬੰਦੀਆਂ ਸਸਰਾਲੀ ਕਲੋਨੀ ਸਥਿਤ ਧੁੱਸੀ ਬੰਨ੍ਹ ਦੀ ਮੁਰੰਮਤ ਲਈ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇਸ ਸਬੰਧੀ ਪ੍ਰਸ਼ਾਸਨ ਨਾਲ ਕਈ ਵਾਰ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਕੋਈ ਹੱਲ ਨਹੀਂ ਨਿਕਲਿਆ। ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਸਰਕਾਰ ਨੇ ਗੱਲਬਾਤ ਰਾਹੀਂ ਕੋਈ ਹੱਲ ਨਾ ਕੱਢਿਆ, ਤਾਂ ਕਿਸੇ ਵੀ ਕੀਮਤ ‘ਤੇ ਟੋਲ ਪਲਾਜ਼ਾ ਨਹੀਂ ਚੱਲਣ ਦਿੱਤਾ ਜਾਵੇਗਾ।



