ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵੀ ਖੂਬ ਹੰਗਾਮਾ ਹੋਇਆ। ਅੱਜ 16ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਸੈਸ਼ਨ ਦਾ ਦੂਜਾ ਦਿਨ ਸੀ।
ਸੈਸ਼ਨ ਦੌਰਾਨ ਕੀ ਕੁਝ ਹੋਇਆ
16ਵੀਂ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਚੰਡੀਗੜ੍ਹ ਤੋਂ Live
……..
16वीं पंजाब विधानसभा के स्पेशल सेशन के दौरान चंडीगढ़ से Live https://t.co/yRa8wvayS0— Bhagwant Mann (@BhagwantMann) February 25, 2025
ਦੋ-ਰੋਜ਼ਾ ਸੈਸ਼ਨ ਦੇ ਆਖਰੀ ਦਿਨ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਰਾਸ਼ਟਰੀ ਖੇਤੀਬਾੜੀ ਮਾਰਕੀਟਿੰਗ ਨੀਤੀ ਦੇ ਵਿਰੁੱਧ ਇੱਕ ਪ੍ਰਸਤਾਵ ਪੇਸ਼ ਕੀਤਾ। ਇਸ ਵਿੱਚ ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕੇਂਦਰ ਸੂਬੇ ਦੀਆਂ ਸ਼ਕਤੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਵਿੱਚ ਕਿਤੇ ਵੀ MSP ਦਾ ਜ਼ਿਕਰ ਨਹੀਂ ਹੈ। ਕਿਸਾਨ ਵੀ ਇਸਦਾ ਵਿਰੋਧ ਕਰ ਰਹੇ ਹਨ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਇਸ ਨੀਤੀ ਦੇ ਵਿਰੁੱਧ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਇਸ ਦਾ ਸੂਬਿਆਂ ਦੇ ਬਾਜ਼ਾਰਾਂ ‘ਤੇ ਮਾੜਾ ਪ੍ਰਭਾਵ ਪਵੇਗਾ। ਕਿਸਾਨਾਂ ਨੂੰ ਲੱਗਦਾ ਹੈ ਕਿ ਇਸ ਨੀਤੀ ਨਾਲ ਉਨ੍ਹਾਂ ਨੂੰ ਆਪਣੀਆਂ ਫਸਲਾਂ ਦਾ ਉਚਿਤ ਮੁੱਲ ਨਹੀਂ ਮਿਲੇਗਾ।ਇਹ ਏਪੀਐਮਸੀ ਬਾਜ਼ਾਰਾਂ ਨੂੰ ਤਬਾਹ ਕਰ ਦੇਵੇਗਾ। ਇਹ ਸਰਕਾਰੀ ਬਾਜ਼ਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਹੈ। ਕਿਸਾਨਾਂ ਦੇ ਲੰਬੇ ਵਿਰੋਧ ਤੋਂ ਬਾਅਦ 2021 ਵਿੱਚ ਰੱਦ ਕੀਤੇ ਗਏ 3 ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ, ਇਸ ਖਰੜੇ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।
CM ਮਾਨ ਨੇ ਕੀ ਕਿਹਾ
ਪੰਜਾਬ ਦੇ ਹੱਕ ਦਾ RDF ਦਾ ਪੈਸਾ ਲੈਣ ਲਈ ਅਸੀਂ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਕੀਤਾ ਪਰ ਕੇਂਦਰ ਸਰਕਾਰ ਨੇ ਹਮੇਸ਼ਾ ਬਹਾਨੇ ਲਗਾ ਕੇ ਸਾਡਾ RDF ਹੁਣ ਤੱਕ ਰੋਕਿਆ ਹੋਇਆ ਹੈ, ਜਿਸ ਵਿਰੁੱਧ ਅਸੀਂ ਅੱਜ ਵੀ ਕੋਰਟ ਵਿੱਚ ਕਨੂੰਨੀ ਲੜਾਈ ਲੜ ਰਹੇ ਹਾਂ।
………
पंजाब के हक के RDF के पैसे लेने के लिए हमने केंद्र सरकार से लगातार… pic.twitter.com/ZaJQNZkDnF— Bhagwant Mann (@BhagwantMann) February 25, 2025
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੈਸ਼ਨ ਦੌਰਾਨ ਕਿਹਾ ਕਿ ਅਸੀਂ ਕੇਂਦਰੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਦੇ ਹਾਂ। ਉਨ੍ਹਾ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਸੀਂ ਕੇਂਦਰ ਦੀ ਦਖ਼ਲ ਨੂੰ ਮਨਜ਼ੂਰ ਨਹੀਂ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਵਾਪਸ ਲਿਆਉਣਾ ਚਾਹੁੰਦੀ ਹੈ। ਇਹ ਖੇਤੀ ਨੀਤੀ ਦੇਸ਼ ਦੇ ਕਿਸਾਨਾਂ ਦੇ ਲਈ ਲਾਹੇਵੰਦ ਨਹੀ ਹੈ।
ਸੀ ਐਮ ਮਾਨ ਨੇ ਕਿਹਾ ਕਿ ਇਸ ਬਿੱਲ ਵਿੱਚ ਕੁਝ ਵੀ ਨਹੀਂ ਬਦਲਿਆ ਜਾ ਰਿਹਾ, ਸਿਰਫ਼ 3 ਕਾਲੇ ਕਾਨੂੰਨ ਵਾਪਸ ਲਿਆਂਦੇ ਜਾ ਰਹੇ ਹਨ। ਕਿਸਾਨ ਅੰਦੋਲਨ ਵਿੱਚ 800 ਲੋਕ ਮਾਰੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੀ ਕਿਸਾਨ ਮਾਰੂ ਕੇਂਦਰੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਵਿਧਾਨ ਸਭਾ ਵਿੱਚ ਰੱਦ ਕੀਤਾ ਗਿਆ। ਕੇਂਦਰ ਸਰਕਾਰ ਫ਼ਿਰ ਤੋਂ ਅਸਿੱਧੇ ਢੰਗ ਨਾਲ ਕਾਲੇ ਕਨੂੰਨਾਂ ਤਹਿਤ ਮੰਡੀਕਰਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਪਰ ਅਸੀਂ ਡਟ ਕੇ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹੇ ਹਾਂ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਮਰੀਕਾ ਦੇ ਦਬਾਅ ਹੇਠਾਂ ਆ ਕੇ ਅਮਰੀਕਾ ਦੀਆਂ ਚੀਜ਼ਾਂ ‘ਤੇ ਟੈਕਸ ਘਟਾ ਰਹੀ ਹੈ ਤੇ ਕਈ ਸਰਕਾਰੀ ਅਦਾਰਿਆਂ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਵੇਚ ਕੇ ਦੇਸ਼ ਦਾ ਭੱਠਾ ਬਿਠਾ ਰਹੀ ਹੈ, ਪਰ ਸਾਡੀ ਸਰਕਾਰ ਨੇ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ।
ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਦਾ ਮੁੱਦਾ
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਪੰਜਾਬ ਨੂੰ ਬਦਨਾਮ ਕਰਨ ਦਾ ਕੋਈ ਬਹਾਨਾ ਨਹੀਂ ਛੱਡਦਾ।ਅਮਰੀਕਾ ਤੋਂ ਆਏ ਤਿੰਨੋਂ ਜਹਾਜ਼ ਅੰਮ੍ਰਿਤਸਰ ਹੀ ਉਤਰੇ। ਜੇ ਅਸੀਂ ਪਹਿਲੇ ਜਹਾਜ਼ ਦੀ ਗੱਲ਼ ਕਰੀਏ ਤਾਂ ਇਹ ਅਹਿਮਦਾਬਾਦ ਹਵਾਈ ਅੱਡੇ ਉੱਤੇ ਉੱਤਰਨਾ ਸੀ, ਪਰ ਇਸ ਨੂੰ ਅੰਮ੍ਰਿਤਸਰ ਭੇਜਿਆ ਗਿਆ ਤਾਂ ਜੋ ਪੰਜਾਬ ਸੁਰਖੀਆਂ ਵਿੱਚ ਰਹੇ। ਇਨ੍ਹਾਂ ਵਿੱਚ ਗੁਜਰਾਤ ਦੇ 14 ਬੱਚੇ ਸ਼ਾਮਲ ਸਨ। ਮਾਨ ਨੇ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਅਮਰੀਕਾ ਵਿੱਚ ਇੱਕ ਦੂਜੇ ਨੂੰ ਜੱਫੀ ਪਾ ਰਹੇ ਸਨ, ਉੱਥੇ ਦੂਜੇ ਪਾਸੇ ਭਾਰਤੀਆਂ ਨੂੰ ਬੇੜੀਆਂ ਵਿੱਚ ਬੰਨ੍ਹਿਆ ਜਾ ਰਿਹਾ ਸੀ। ਪੰਜਾਬ ਨੂੰ ਜ਼ਲੀਲ ਕਰਨ ਦੇ ਇਸ ਰੁਝਾਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।