ਪੰਜਾਬ ‘ਚ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਸਮਾਗਮ ਦੀਆਂ ਉੱਚ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੇ ਹਨ। ਇਸ ਮੌਕੇ ਰਾਸ਼ਟਰਪਤੀ , ਪ੍ਰਧਾਨ ਮੰਤਰੀ ਸਮੇਤ ਰਾਜਾਂ ਦੇ ਸਾਰੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ। ਇੱਥੇ ਸੂਬੇ ‘ਚ ਅੱਜ ਜਲੰਧਰ ਸਮੇਤ ਸਮਾਗਮ ਪਟਿਆਲਾ, ਪਠਾਨਕੋਟ, ਜਲੰਧਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ‘ਚ ਸ਼ਹੀਦੀ ਸਮਾਗਮ ਨੂੰ ਸਮਰਿਤ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤਾ ਗਿਆ ਹੈ।
ਜਲੰਧਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਸਟੇਡੀਅਮ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਹ ਸਮਾਗਮ ਸ਼ਾਮ 6 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼ੁਰੂ ਹੋਵੇਗਾ। ਸਮਾਗਮ ਦੀਆਂ ਤਿਆਰੀਆਂ ਨੂੰ ਦੇਰ ਰਾਤ ਤੱਕ ਅੰਤਿਮ ਰੂਪ ਦਿੱਤਾ ਗਿਆ।
ਇਹ ਮੁੱਖ ਸ਼ੋਅ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਅਧਾਰਤ ਹੋਵੇਗਾ। ਇਹ 45 ਮਿੰਟ ਦਾ ਲਾਈਟ ਐਂਡ ਸਾਊਂਡ ਸ਼ੋਅ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਦਰਸ਼ਨ ਅਤੇ ਵਿਲੱਖਣ ਸ਼ਹਾਦਤ ਨੂੰ ਡਿਜੀਟਲ ਰੂਪ ਵਿੱਚ ਉਜਾਗਰ ਕਰੇਗਾ। ਇਹ ਪ੍ਰੋਗਰਾਮ ਲੋਕਾਂ ਨੂੰ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸ ਅਤੇ ਕੁਰਬਾਨੀਆਂ ਬਾਰੇ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਹੈ। ਸਾਰੇ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ।