View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਦੇ ਪਿੰਡ ਬਕਾਪੁਰ ਵਿੱਚ ਕ੍ਰਿਕਟ ਟੂਰਨਾਮੈਂਟ ਦੌਰਾਨ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ 17 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਤਰੁਣਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਰਸੂਲਪੁਰ ਦਾ ਰਹਿਣ ਵਾਲਾ ਸੀ। ਇਸ ਹਾਦਸੇ ਵਿੱਚ ਦੋ ਹੋਰ ਨੌਜਵਾਨ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਮੈਚ ਦੌਰਾਨ ਬਿਜਲੀ ਦੀ ਲਪੇਟ ‘ਚ ਆਏ 3 ਨੌਜਵਾਨ

ਪਿੰਡ ਦੇ ਸਰਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਦੁਪਹਿਰ ਕਰੀਬ 11 ਤੋਂ 12 ਵਜੇ ਦੇ ਵਿਚਕਾਰ ਵਾਪਰੀ। ਪਿੰਡ ਦੇ 11 ਲੜਕੇ ਗੁਆਂਢੀ ਪਿੰਡ ਵਿੱਚ ਕ੍ਰਿਕਟ ਟੂਰਨਾਮੈਂਟ ਖੇਡਣ ਗਏ ਹੋਏ ਸਨ। ਖੇਡ ਦੇ ਦੌਰਾਨ ਅਚਾਨਕ ਮੌਸਮ ਖਰਾਬ ਹੋ ਗਿਆ ਅਤੇ ਅਸਮਾਨੀ ਬਿਜਲੀ ਡਿੱਗ ਪਈ, ਜਿਸ ਦੀ ਲਪੇਟ ਵਿੱਚ ਤਰੁਣਦੀਪ ਸਿੰਘ, ਓਂਕਾਰ ਸਿੰਘ ਅਤੇ ਅੰਸ਼ਪ੍ਰੀਤ ਆ ਗਏ।

ਇਲਾਜ ਦੌਰਾਨ ਤਰੁਣ ਨੇ ਤੋੜਿਆ ਦਮ

ਘਟਨਾ ਤੋਂ ਤੁਰੰਤ ਬਾਅਦ ਤਿੰਨਾਂ ਨੌਜਵਾਨਾਂ ਨੂੰ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਬਦਕਿਸਮਤੀ ਨਾਲ, ਇਲਾਜ ਦੌਰਾਨ ਤਰੁਣਦੀਪ ਸਿੰਘ ਦੀ ਮੌਤ ਹੋ ਗਈ। ਦੂਜੇ ਪਾਸੇ ਓਂਕਾਰ ਸਿੰਘ ਅਤੇ ਅੰਸ਼ਪ੍ਰੀਤ ਅਜੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਸ ਘਟਨਾ ਨੇ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਪਿੰਡ ਵਿੱਚ ਮਾਤਮ ਪਸਰਿਆ ਹੋਇਆ ਹੈ।

ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਤਰੁਣਦੀਪ ਦੇ ਘਰ ਵਿੱਚ ਇਸ ਸਮੇਂ ਚੀਕ-ਚਿਹਾੜਾ ਮਚਿਆ ਹੋਇਆ ਹੈ। ਉਸਦੀ ਮਾਤਾ, ਜੋ ਕਿ ਪਿੰਡ ਦੀ ਪੰਚਾਇਤ ਮੈਂਬਰ ਹੈ, ਦਾ ਰੋ-ਰੋ ਕੇ ਬੁਰਾ ਹਾਲ ਹੈ। ਤਰੁਣ ਦੇ ਪਿਤਾ ਨੇ ਭਰੇ ਮਨ ਨਾਲ ਦੱਸਿਆ ਕਿ ਉਹ ਘਰੋਂ ਇਹ ਕਹਿ ਕੇ ਨਿਕਲਿਆ ਸੀ ਕਿ “ਮੈਂ ਕ੍ਰਿਕਟ ਖੇਡਣ ਜਾ ਰਿਹਾ ਹਾਂ।” ਉਨ੍ਹਾਂ ਕਿਹਾ, “ਮੇਰਾ ਹੀਰਾ ਪੁੱਤ ਚਲਾ ਗਿਆ, ਹੁਣ ਇਸ ਦੁਨੀਆ ਵਿੱਚ ਕੁਝ ਵੀ ਚੰਗਾ ਨਹੀਂ ਲੱਗ ਰਿਹਾ।”

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਭੋਲੇਨਾਥ ਦੇ ਭਗਤਾਂ ਲਈ ਆ ਗਈ ਹੈ ਇੱਕ ਵੱਡੀ ਖੁਸ਼ਖਬਰੀ।

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ