ਖ਼ਬਰਿਸਤਾਨ ਨੈੱਟਵਰਕ– ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਪੰਜਾਬ ਹੜ੍ਹ ਪੀੜਤਾਂ ਲਈ ਅੱਗੇ ਆਏ ਹਨ। ਉਨ੍ਹਾਂ ਐਲਾਨ ਕੀਤਾ ਕਿ ਐਲਪੀਯੂ ਉਨ੍ਹਾਂ ਪਰਿਵਾਰਾਂ ਨੂੰ ਨੌਕਰੀਆਂ ਪ੍ਰਦਾਨ ਕਰੇਗਾ, ਜਿਨ੍ਹਾਂ ਨੇ ਹੜ੍ਹਾਂ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ ਹੈ ਤਾਂ ਜੋ ਉਨ੍ਹਾਂ ਪਰਿਵਾਰਾਂ ਦੀ ਸਹਾਇਤਾ ਕੀਤੀ ਜਾ ਸਕੇ।
ਭਿਆਨਕ ਹੜ੍ਹਾਂ ਦੌਰਾਨ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲ਼ੇ ਪਰਿਵਾਰਾਂ ਵੱਲ ਆਮ ਆਦਮੀ ਪਾਰਟੀ ਨੇ ਇੱਕ ਹੋਰ ਨਿਵੇਕਲੀ ਮਦਦ ਦਾ ਹੱਥ ਵਧਾਇਆ ਹੈ। ਸੰਕਟਾਂ ‘ਚ ਘਿਰੇ ਇਹਨਾਂ ਪਰਿਵਾਰਾਂ ਨੂੰ ਸਹਾਰਾ ਦਿੰਦੇ ਹੋਏ ‘ਆਪ’ ਦੇ ਰਾਜ ਸਭਾ ਮੈਂਬਰ @DrAshokKMittal ਨੇ ਇਹਨਾਂ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ‘ਚ… pic.twitter.com/m9RNVkptim
— AAP Punjab (@AAPPunjab) September 5, 2025