ਪੰਜਾਬ ਦੇ ਸਭ ਤੋਂ ਵੱਡੇ ਨਗਰ ਨਿਗਮ ਲੁਧਿਆਣਾ ਨੂੰ ਅੱਜ ਆਪਣੀ ਪਹਿਲੀ ਮਹਿਲਾ ਮੇਅਰ ਮਿਲ ਗਈ ਹੈ। ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਨਵਾਂ ਮੇਅਰ ਬਣਾਇਆ ਗਿਆ ਹੈ। ਜਦੋਂ ਕਿ ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ।
ਦਿੱਲੀ ਤੋਂ ਆਈ ਸੀ ਚਿੱਠੀ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਮੇਅਰ ਦੇ ਨਾਮ ‘ਤੇ ਪੱਤਰ ਦਿੱਲੀ ਤੋਂ ਆਇਆ ਸੀ।
ਪਿਛਲੇ ਸਾਲ 21 ਦਸੰਬਰ ਨੂੰ ਹੋਈਆਂ ਨਗਰ ਨਿਗਮ ਚੋਣਾਂ ਵਿੱਚ, ‘ਆਪ’ 41 ਵਾਰਡਾਂ ‘ਤੇ ਜਿੱਤ ਪ੍ਰਾਪਤ ਕਰਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਸੀ। ਪਿਛਲੇ ਕੁਝ ਹਫ਼ਤਿਆਂ ਦੇ ਉਤਰਾਅ-ਚੜ੍ਹਾਅ ਵਿੱਚ, ਦੋ ਆਜ਼ਾਦ ਕੌਂਸਲਰ, ਕਾਂਗਰਸ ਦੇ ਚਾਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਇੱਕ, ‘ਆਪ’ ਵਿੱਚ ਸ਼ਾਮਲ ਹੋਏ, ਜਿਸ ਨਾਲ ਇਸ ਦੀ ਗਿਣਤੀ 48 ਹੋ ਗਈ।