View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਪੰਜਾਬੀ ਗਾਇਕ ਅਮਨ ਸਹੋਤਾ ‘ਤੇ ਬੀਤੀ ਰਾਤ 4 – 5 ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਜਿਸ ਕਾਰਣ ਉਨ੍ਹਾਂ ਗੰਭੀਰ ਜ਼ਖਮੀ ਹੋ ਗਏ। ਡਾਕਟਰਾਂ ਨੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇਖਦਿਆਂ PGI ਚੰਡੀਗੜ੍ਹ ਰੈਫ਼ਰ ਕਰ ਦਿੱਤਾ ਹੈ। ਫਿਲਹਾਲ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੂੰ ਇਸ ਬਾਰੇ ਸੂਚਨਾ ਦਿੱਤੀ ਗਈ ਹੈ।

ਅੰਬੇਡਕਰ ਨਗਰ ਇਲਾਕੇ ਵਿੱਚ ਘਟਨਾ ਵਾਪਰੀ। ਖੂਨ ਨਾਲ ਲੱਥਪੱਥ ਹਾਲਤ ਵਿੱਚ ਲੋਕਾਂ ਨੇ ਅਮਨ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਅਮਨ ਦੁੱਗਰੀ ਇਲਾਕੇ ਦੇ ਹਿੰਮਤ ਨਗਰ ਦਾ ਰਹਿਣ ਵਾਲਾ ਹੈ ਅਤੇ ਅਕਸਰ ਸਟੇਜ ਸ਼ੋਅਜ਼ ਵਿੱਚ ਗੀਤ ਗਾਉਂਦਾ ਹੈ। ਡਾਕਟਰਾਂ ਦੇ ਅਨੁਸਾਰ, ਹੁਣ ਤੱਕ ਦੇ ਸ਼ੱਕ ਮੁਤਾਬਕ ਅਮਨ ਦੇ ਸਿਰ ਦੀ ਹੱਡੀ ਦੇ ਦੋ ਟੁਕੜੇ ਹੋ ਗਏ ਹਨ ਅਤੇ ਉਸ ਦੀ ਅੱਖ ਤੱਕ ਬਾਹਰ ਆ ਗਈ ਹੈ। ਬਾਕੀ ਸਥਿਤੀ ਸੀ.ਟੀ. ਸਕੈਨ (CT Scan) ਹੋਣ ਤੋਂ ਬਾਅਦ ਹੀ ਪੂਰੀ ਤਰ੍ਹਾਂ ਸਾਫ਼ ਹੋ ਸਕੇਗੀ।

ਤੇਜ਼ਧਾਰ ਹਥਿਆਰਾਂ ਨਾਲ ਹੋਇਆ ਹਮਲਾ

ਅਮਨ ਦੇ ਦੋਸਤ ਅਰਸ਼ ਕੁਮਾਰ ਨੇ ਦੱਸਿਆ ਕਿ ਅਮਨ ਕਿਸੇ ਕੰਮ ਲਈ ਅੰਬੇਡਕਰ ਨਗਰ ਗਿਆ ਸੀ, ਜਿੱਥੇ ਕੁਝ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੀ ਵਜ੍ਹਾ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਉਸ ਦੇ ਜਾਣਕਾਰ ਦੋਸਤਾਂ ਨੇ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਅਤੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਆਲੇ -ਦੁਆਲੇ ਦੇ ਸੀਸੀਟੀਵੀ ਫੁੱਟੇਜ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਇਸ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸੀ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ