ਕੈਨੇਡਾ ਵਿੱਚ ਇੱਕ ਵਾਰ ਫਿਰ ਹਵਾਈ ਜਹਾਜ਼ ਹਾਦਸਾ ਵਾਪਰਿਆ ਹੈ, ਜਿਥੇ ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਡੈਲਟਾ ਏਅਰਲਾਈਨਜ਼ ਦਾ ਇੱਕ ਜਹਾਜ਼ ਪਲਟ ਗਿਆ। ਇਸ ਹਾਦਸੇ ਵਿੱਚ 18 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਜਹਾਜ਼ ਵਿੱਚ 76 ਯਾਤਰੀ ਅਤੇ 4 ਚਾਲਕ ਦਲ ਦੇ ਮੈਂਬਰ ਸਵਾਰ ਸਨ, ਯਾਨੀ ਕੁੱਲ 80 ਲੋਕ ਯਾਤਰਾ ਕਰ ਰਹੇ ਸਨ। ਜਾਣਕਾਰੀ ਅਨੁਸਾਰ, ਜਹਾਜ਼ ਬਰਫੀਲੀ ਜ਼ਮੀਨ ਕਾਰਨ ਪਲਟ ਗਿਆ।
First responders work at the Delta Air Lines plane crash site at Toronto Pearson International Airport in Mississauga, Ontario, Canada, on February 17, 2025.
The flight from Minneapolis shut down flights at the airport, with at least 15 people injured in the crash. pic.twitter.com/AgUo5Hdr6i
— SodusTrends Blog (@sodustrends) February 17, 2025
ਬਰਫੀਲੇ ਰਨਵੇਅ ‘ਤੇ ਜਹਾਜ਼ ਪਲਟਿਆ
ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਜਹਾਜ਼ ਜ਼ਮੀਨ ‘ਤੇ ਬਰਫ਼ ਕਾਰਨ ਆਪਣਾ ਸੰਤੁਲਨ ਗੁਆ ਬੈਠਾ ਅਤੇ ਹਾਦਸਾ ਵਾਪਰਿਆ। ਚਸ਼ਮਦੀਦਾਂ ਵੱਲੋਂ ਸਾਂਝੇ ਕੀਤੇ ਗਏ ਵੀਡੀਓਜ਼ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਹਾਜ਼ ਬਰਫੀਲੇ ਰਨਵੇਅ ‘ਤੇ ਉਤਰਨ ਤੋਂ ਬਾਅਦ ਫਿਸਲ ਗਿਆ ਅਤੇ ਅਚਾਨਕ ਉਸ ਵਿੱਚੋਂ ਕਾਲਾ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਕੁਝ ਹੀ ਪਲਾਂ ਵਿੱਚ ਜਹਾਜ਼ ਨੂੰ ਅੱਗ ਲੱਗ ਗਈ, ਜਿਸ ਨਾਲ ਹਵਾਈ ਅੱਡੇ ‘ਤੇ ਹਫੜਾ-ਦਫੜੀ ਮਚ ਗਈ। ਫਾਇਰ ਵਿਭਾਗ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।
18 ਯਾਤਰੀ ਜ਼ਖਮੀ
ਹਾਦਸੇ ਤੋਂ ਤੁਰੰਤ ਬਾਅਦ ਐਮਰਜੈਂਸੀ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਅਤੇ ਜਹਾਜ਼ ਵਿੱਚ ਫਸੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ, 18 ਯਾਤਰੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ।