ਬਠਿੰਡਾ ਵਿੱਚ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਬਠਿੰਡਾ-ਬੀਕਾਨੇਰ ਨੈਸ਼ਨਲ ਹਾਈਵੇਅ ’ਤੇ ਇੱਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ, ਜਿਸ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਪਿੰਡ ਗੁਰਥੜੀ ਨੇੜੇ ਗੁਜਰਾਤ ਨੰਬਰ ਦੀ ਇੱਕ ਫਾਰਚੂਨਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਹਾਦਸੇ ਵਿੱਚ ਇੱਕ ਔਰਤ ਸਮੇਤ ਪੰਜ ਲੋਕਾਂ ਦੀ ਜਾਨ ਚਲੀ ਗਈ।
ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਮੁੱਢਲੀ ਜਾਂਚ ਵਿੱਚ ਹਾਦਸੇ ਦਾ ਕਾਰਨ ਸੰਘਣੀ ਧੁੰਦ ਅਤੇ ਘੱਟ ਵਿਜ਼ੀਬਿਲਟੀ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।



