View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ 12 ਵੀਂ ਦੀ ਵਿਦਿਆਰਥਣ ਦੇ ਮੌਤ ਮਾਮਲੇ ‘ਚ ਪੁਲਿਸ ਨੇ ਟੀਚਰ ਖਿਲਾਫ ਮਾਮਲਾ ਦਰਜ ਕੀਤਾ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਸਕੂਲ ਦੇ ਬਾਹਰ ਪ੍ਰਦਰਸ਼ਨ ਕਰਕੇ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਮਕਸੂਦਾਂ ਥਾਣੇ ਦੇ ਅੰਗਰੇਜ਼ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪੈਸਿਆਂ ਨੂੰ ਲੈ ਕੇ ਕੋਈ ਗੱਲ ਹੋਈ ਸੀ, ਜਿਸ ਤੋਂ ਬਾਅਦ ਵਿਦਿਆਰਥਣ ਨੇ ਪਰਿਵਾਰ ਨਾਲ ਫ਼ੋਨ ‘ਤੇ ਘਟਨਾ ਬਾਰੇ ਗੱਲ ਕੀਤੀ ਅਤੇ ਫਿਰ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਮਜੀਤ ਕੌਰ ਨਾਮ ਦੀ ਟੀਚਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਬੀਤੇ ਦਿਨ ਨੂਰਪੁਰ ਸਥਿਤ ਸੀਨੀਅਰ ਸੈਕੰਡਰੀ ਸਕੂਲ ਵਿੱਚ 19 ਸਾਲਾ ਖੁਸ਼ਪ੍ਰੀਤ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਸ਼ਿਵਾਨੀ ਨਾਮ ਦੀ ਮੈਡਮ ਨੇ ਉਸ ‘ਤੇ ਚੋਰੀ ਦੇ ਇਲਜ਼ਾਮ ਲਗਾਏ ਸਨ, ਜਿਸ ਤੋਂ ਬਾਅਦ ਲੜਕੀ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਇਸ ਘਟਨਾ ਤੋਂ ਬਾਅਦ ਦੇਰ ਸ਼ਾਮ ਮਾਪਿਆਂ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਮ੍ਰਿਤਕਾ ਦੀ ਮਾਸੀ ਕ੍ਰਿਸ਼ਨਾ ਦੇਵੀ ਨੇ ਦੱਸਿਆ ਕਿ ਉਹ ਸਕੂਲ ਵਿੱਚ ਰੋਲ ਨੰਬਰ ਲੈਣ ਆਈ ਸੀ। ਉੱਥੇ ਟੀਚਰ ਨੇ ਬੱਚੀ ਨੂੰ ਪਰਸ ਫੜਾਉਣ ਲਈ ਕਿਹਾ ਅਤੇ ਬਾਅਦ ਵਿੱਚ ਉਸ ‘ਤੇ ਪਰਸ ਵਿੱਚੋਂ ਪੈਸੇ ਚੋਰੀ ਕਰਨ ਦੇ ਦੋਸ਼ ਲਗਾਏ। ਪਰਿਵਾਰ ਦਾ ਦੋਸ਼ ਹੈ ਕਿ ਅਧਿਆਪਕਾ ਨੇ ਬੱਚੀ ਨੂੰ ਕਮਰੇ ਵਿੱਚ ਲਿਜਾ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਲਜ਼ਾਮ ਹੈ ਕਿ ਬੱਚੀ ਨੂੰ 3 ਘੰਟੇ ਤੱਕ ਕਮਰੇ ਵਿੱਚ ਬੰਦ ਰੱਖਿਆ ਗਿਆ ਅਤੇ ਬਾਅਦ ਵਿੱਚ ਉਸ ਨੂੰ ਫਾਹਾ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪਰਿਵਾਰ ਨੇ ਸਵਾਲ ਚੁੱਕੇ ਹਨ ਕਿ ਜੇਕਰ ਬੱਚੀ ਨੇ ਖ਼ੁਦ ਖ਼ੁਦਕੁਸ਼ੀ ਕੀਤੀ ਹੈ ਤਾਂ ਕਮਰੇ ਦੀ ਕੁੰਡੀ ਕਿਵੇਂ ਖੁੱਲ੍ਹ ਗਈ ਅਤੇ ਪਰਿਵਾਰ ਦੇ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਹੀ ਲਾਸ਼ ਨੂੰ ਹੇਠਾਂ ਕਿਉਂ ਉਤਾਰਿਆ ਗਿਆ।

ਡੀਐਸਪੀ ਵੱਲੋਂ ਨਿਰਪੱਖ ਜਾਂਚ ਦੇ ਆਦੇਸ਼

ਦੂਜੇ ਪਾਸੇ ਡੀਐਸਪੀ ਕਰਤਾਰਪੁਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਰਪੱਖ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਸਾਰੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਮਾਨਸਿਕ ਪਰੇਸ਼ਾਨੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਿਤਾ ਨੇ ਕਤਲ ਦਾ ਲਗਾਇਆ ਦੋਸ਼

ਜ਼ਿਕਰਯੋਗ ਹੈ ਕਿ ਬੀਤੇ ਦਿਨ ਪਿਤਾ ਜਰਨੈਲ ਸਿੰਘ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੀ ਬੇਟੀ ਨੇ ਖ਼ੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਦਾ ਕਤਲ ਕੀਤਾ ਗਿਆ ਹੈ। ਪਿਤਾ ਅਨੁਸਾਰ ਉਨ੍ਹਾਂ ਨੂੰ ਸ਼ਿਵਾਨੀ ਨਾਮ ਦੀ ਟੀਚਰ ਦੇ ਨੰਬਰ ਤੋਂ ਫ਼ੋਨ ਆਇਆ ਸੀ, ਜਿਸ ਵਿੱਚ ਖੁਸ਼ਪ੍ਰੀਤ ਨੇ ਰੋਂਦਿਆਂ ਕਿਹਾ ਸੀ, “ਪਾਪਾ ਮੇਰੇ ‘ਤੇ ਚੋਰੀ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ।” ਕੁਝ ਦੇਰ ਬਾਅਦ ਦੁਬਾਰਾ ਫ਼ੋਨ ਆਇਆ ਕਿ ਚੋਰੀ ਕਿਸੇ ਹੋਰ ਵਿਦਿਆਰਥਣ ਨੇ ਕੀਤੀ ਹੈ ਅਤੇ ਉਸ ਦਾ ਪਤਾ ਲੱਗ ਗਿਆ ਹੈ। ਇਸ ਦੇ ਕਰੀਬ 15 ਮਿੰਟ ਬਾਅਦ ਫਿਰ ਉਸੇ ਨੰਬਰ ਤੋਂ ਫ਼ੋਨ ਆਇਆ, ਜਿਸ ਤੋਂ ਬਾਅਦ ਜਦੋਂ ਪਿਤਾ ਸਕੂਲ ਪਹੁੰਚੇ ਤਾਂ ਉੱਥੇ ਬੇਟੀ ਦੀ ਲਾਸ਼ ਦੇਖ ਕੇ ਸਦਮੇ ਵਿੱਚ ਆ ਗਏ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ:ਸਾਲ ਦੇ ਪਹਿਲੇ ਚੰਦਰ ਗ੍ਰਹਿਣ ਦੇ ਲੱਗਣ ਵਿੱਚ ਹੁਣ

|

|

|

ਖ਼ਬਰਿਸਤਾਨ ਨੈੱਟਵਰਕ: ਅਮਰੀਕਾ-ਇਜ਼ਰਾਈਲ ਦੇ ਹਮਲਿਆਂ ਅਤੇ ਜਾਰੀ ਜੰਗ ਦੇ ਦਰਮਿਆਨ

|

|

|

ਖਬਰਿਸਤਾਨ ਨੈੱਟਵਰਕ- ਅਮਰੀਕਾ-ਇਜ਼ਰਾਈਲ ਤੇ ਈਰਾਨ ਵਿਚਾਲੇ ਜੰਗ ਦਾ ਅੱਜ ਚੌਥਾ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਸੋਮਵਾਰ ਨੂੰ ਪੂਰੀ ਤਰ੍ਹਾਂ ਸ਼ਿਵ ਦੇ ਰੰਗ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਦੇਰ ਰਾਤ ਇੱਕ ਬੇਕਾਬੂ ਬੋਲੈਰੋ ਗੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਇੰਟਰਨੈਸ਼ਨਲ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ

|

|

|

ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਡਾਕਟਰ ਦੇ ਘਰ ‘ਤੇ ਫਾਇਰਿੰਗ ਮਾਮਲੇ ਵਿੱਚ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ