ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਲਗਾਤਾਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਹੁਕਮਾਂ ਅਨੁਸਾਰ ਵਿਜੀਲੈਂਸ ਬਿਊਰੋ ਦੇ 3 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ IPS ਅਤੇ PPS ਅਧਿਕਾਰੀ ਸ਼ਾਮਲ ਹਨ।
ਹੁਕਮਾਂ ਅਨੁਸਾਰ IPS ਰਵਜੋਤ ਗਰੇਵਾਲ ਨੂੰ ਵਾਧੂ ਚਾਰਜ ਸੌਂਪਿਆ ਗਿਆ ਹੈ। PPS ਜਗਤਪ੍ਰੀਤ ਸਿੰਘ ਨੂੰ ਸੀਨੀਅਰ ਸੁਪਰਡੈਂਟ (SSP), ਵਿਜੀਲੈਂਸ ਬਿਊਰੋ, ਫ਼ਿਰੋਜ਼ਪੁਰ ਵਜੋਂ ਤਾਇਨਾਤ ਕੀਤਾ ਗਿਆ ਹੈ। PPS ਮਨਜੀਤ ਸਿੰਘ (ਸੀਨੀਅਰ ਸੁਪਰਡੈਂਟ) ਨੂੰ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿਖੇ ਤਾਇਨਾਤ ਕੀਤਾ ਗਿਆ ਹੈ।