ਖਬਰਿਸਤਾਨ ਨੈੱਟਵਰਕ- ਤਰਨਤਾਰਨ ਵਿਚ ਅੱਜ ਸਵੇਰੇ-ਸਵੇਰੇ ਆੜ੍ਹਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਪਿੰਡ ਦੁਬਲੀ ਦੀ ਦੱਸੀ ਜਾ ਰਹੀ ਹੈ, ਜਿਥੇ ਸਾਬਕਾ ਫੌਜੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਦੁਕਾਨ ਅੰਦਰ ਵੜ ਕੇ ਮਾਰੀਆਂ ਗੋਲੀਆਂ
ਜਾਣਕਾਰੀ ਅਨੁਸਾਰ ਜਸਵੰਤ ਸਿੰਘ ਪਿੰਡ ਵਿੱਚ ਖਾਦ ਤੇ ਦਵਾਈਆਂ ਦੀ ਦੁਕਾਨ ਕਰਦਾ ਸੀ ਤੇ ਉਹ ਆੜ੍ਹਤੀ ਵੀ ਸੀ। ਸਵੇਰੇ ਜਦ ਉਹ ਦੁਕਾਨ ਉਤੇ ਬੈਠਾ ਸੀ ਤਾਂ ਮੋਟਰਸਾਈਕਲ ਸਵਾਰ ਨੇ ਦੁਕਾਨ ਵਿੱਚ ਵੜ੍ਹ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਤਿੰਨ ਗੋਲੀਆਂ ਲੱਗਣ ਨਾਲ ਜਸਵੰਤ ਸਿੰਘ ਦੀ ਮੌਤ ਹੋ ਗਈ ਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਿਆ।
ਫਿਰੌਤੀ ਵੀ ਮੰਗੀ ਜਾ ਰਹੀ ਸੀ
ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਕੋਲੋਂ ਫਿਰੌਤੀ ਵੀ ਮੰਗੀ ਗਈ ਸੀ। ਇਸ ਦੀ ਸ਼ਿਕਾਇਤ ਉਨ੍ਹਾਂ ਨੇ ਕਈ ਵਾਰ ਪੁਲਸ ਨੂੰ ਵੀ ਕੀਤੀ ਸੀ।
ਵਾਰਦਾਤ ਸੀਸੀਟੀਵੀ ਵਿਚ ਕੈਦ
ਦੁਕਾਨ ਅੰਦਰ ਲੱਗੇ ਕੈਮਰੇ ਵਿਚ ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਚੁੱਕੀ ਹੈ, ਜਿਸ ਦੀ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।