View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਹੋ ਰਹੀ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ 200 ਕਰੋੜ ਰੁਪਏ ਤੋਂ ਵੱਧ ਦੀ ਹੈਰੋਇਨ ਦੇ ਨਾਲ ਹੈਂਡ ਗ੍ਰਨੇਡ ਅਤੇ ਹਥਿਆਰ ਬਰਾਮਦ ਕੀਤੇ ਹਨ। ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ, ਜਿਸ ਕਾਰਨ ਪੂਰੇ ਇਲਾਕੇ ਵਿੱਚ ਹੜਕੰਪ ਮੱਚ ਗਿਆ ਹੈ।

ਪੁਲਿਸ ਅਨੁਸਾਰ ਡਰੋਨ ਰਾਹੀਂ ਕਾਲੇ ਪੈਕਟਾਂ ਵਿੱਚ ਪੈਕ ਕਰਕੇ ਕਰੀਬ 40 ਕਿਲੋ ਤੋਂ ਵੱਧ ਹੈਰੋਇਨ ਭਾਰਤ ਭੇਜੀ ਗਈ ਸੀ। ਇਸ ਦੇ ਨਾਲ ਹੀ 4 ਹੈਂਡ ਗ੍ਰਨੇਡ, ਇੱਕ ਪਿਸਤੌਲ ਅਤੇ ਕੁਝ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਇਹ ਖੇਪ ਪਿੰਡ ਓਠੀਆਂ ਦੇ ਕੋਲ ਸੁੱਟੀ ਗਈ ਸੀ। ਦੇਰ ਰਾਤ ਕੁਝ ਨੌਜਵਾਨ ਇਸ ਨੂੰ ਮੋਟਰਸਾਈਕਲ ‘ਤੇ ਲੈ ਕੇ ਜਾ ਰਹੇ ਸਨ। ਇਸੇ ਦੌਰਾਨ ਪਿੰਡ ਵਿੱਚ ਚੱਲ ਰਹੇ ਸੜਕ ਨਿਰਮਾਣ ਦੇ ਕੰਮ ਕਾਰਨ ਉੱਥੇ ਮੌਜੂਦ ਲੋਕਾਂ ਨੇ ਨੌਜਵਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ, ਜਿਸ ਕਾਰਨ ਘਬਰਾ ਕੇ ਉਹ ਮੋਟਰਸਾਈਕਲ ਮੌਕੇ ‘ਤੇ ਹੀ ਛੱਡ ਕੇ ਫ਼ਰਾਰ ਹੋ ਗਏ। ਸ਼ੱਕ ਹੋਣ ‘ਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਪੁਲਿਸ ਦੀ ਕਾਰਵਾਈ ਅਤੇ ਤਲਾਸ਼ੀ ਮੁਹਿੰਮ

ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਮੋਟਰਸਾਈਕਲ ਤੋਂ ਭਾਰੀ ਮਾਤਰਾ ਵਿੱਚ ਹੈਰੋਇਨ, ਹੈਂਡ ਗ੍ਰਨੇਡ ਅਤੇ ਹਥਿਆਰ ਬਰਾਮਦ ਹੋਏ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ।

ਅਧਿਕਾਰੀਆਂ ਦਾ ਬਿਆਨ

ਦੇਰ ਰਾਤ ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਵੀ ਮੌਕੇ ‘ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਫਿਲਹਾਲ ਪੁਲਿਸ ਡਰੋਨ ਨੈੱਟਵਰਕ, ਤਸਕਰੀ ਦੇ ਰੂਟਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਇਸ ਕਾਰਵਾਈ ਨੂੰ ਸਰਹੱਦ ਪਾਰੋਂ ਹੋ ਰਹੀ ਨਸ਼ਾ ਅਤੇ ਹਥਿਆਰ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੭ ਜੇਠ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰਜ਼ ਯੂਨੀਅਨ

|

|

|

ਮੰਗਲਵਾਰ, ੨੯ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥

|

|

|

ਖ਼ਬਰਿਸਤਾਨ ਨੈੱਟਵਰਕ: ਕਪੂਰਥਲਾ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਪੀਆਰਟੀਸੀ ਬੱਸ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ 10ਵੀਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ