ਖ਼ਬਰਿਸਤਾਨ ਨੈੱਟਵਰਕ:ਜਲੰਧਰ ‘ਚ ਡਾਕਟਰ ਦੇ ਘਰ ‘ਤੇ ਫਾਇਰਿੰਗ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਬਾਈਕ ਵੀ ਬਰਾਮਦ ਕਰ ਲਿਆ ਹੈ। ਇਸ ਮਾਮਲੇ ਵਿੱਚ ਅੱਜ ਦੁਪਹਿਰ ਪੁਲਿਸ ਪ੍ਰੈੱਸ ਕਾਨਫਰੰਸ ਰਾਹੀਂ ਅਹਿਮ ਖ਼ੁਲਾਸੇ ਕਰ ਸਕਦੀ ਹੈ।
ਦੱਸ ਦੇਈਏ ਕਿ 28 ਫਰਵਰੀ ਦੀ ਰਾਤ 1:40 ਵਜੇ ਬਾਈਕ ਸਵਾਰ 2 ਮੁਲਜ਼ਮਾਂ ਨੇ ਸੰਤੋਖਪੁਰਾ ਵਿੱਚ ਡਾਕਟਰ ਯਸ਼ਪਾਲ ਦੇ ਘਰ ‘ਤੇ ਦੀ ਨਵੀਂ ਕਾਰ ਅਤੇ ਉਸ ਦੇ ਘਰ ‘ਤੇ ਫਾਇਰਿੰਗ ਕੀਤੀ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਏ ਸਨ।
ਮੁਲਜ਼ਮਾਂ ਨੇ ਬਾਈਕ ‘ਤੇ ਧਾਰਮਿਕ ਝੰਡਾ ਲਗਾਇਆ ਹੋਇਆ ਸੀ ਅਤੇ ਉਹ ਕਰਤਾਰਪੁਰ ਵੱਲ ਨਿਕਲ ਗਏ ਸਨ। ਇਸ ਤੋਂ ਬਾਅਦ ਪੁਲਿਸ ਸੀਸੀਟੀਵੀ (CCTV) ਕੈਮਰਿਆਂ ਦੀ ਜਾਂਚ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਵਿੱਚ ਜੁਟੀ ਹੋਈ ਸੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। ਹਮਲਾਵਰਾਂ ਨੇ ਡਾਕਟਰ ਦੇ ਘਰ ਅਤੇ ਕਾਰ ‘ਤੇ 10 ਗੋਲੀਆਂ ਚਲਾਈਆਂ ਸਨ।