ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ, ਸੂਬੇ ਦੇ 191 ਥਾਣਿਆਂ ਵਿੱਚ ਕਲਰਕਾਂ ਦੇ ਤਬਾਦਲੇ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ, ਸਾਰੇ ਕਲਰਕ 2 ਸਾਲਾਂ ਤੋਂ ਵੱਧ ਸਮੇਂ ਤੋਂ ਇੱਕ ਜਗ੍ਹਾ ‘ਤੇ ਤਾਇਨਾਤ ਸਨ। ਇੱਕ ਹੀ ਪੁਲਿਸ ਸਟੇਸ਼ਨ ਵਿੱਚ ਨੌਕਰੀ ਕਰ ਰਹੇ ਸਨ।
ਮੁੱਖ ਮੰਤਰੀ @BhagwantMann ਜੀ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਜੰਗ ਅਧੀਨ, ਸੂਬੇ ਦੇ ਵੱਖ-ਵੱਖ ਥਾਣਿਆਂ ‘ਚ ਤਾਇਨਾਤ ਜਿਹਨਾਂ ਮੁਨਸ਼ੀ ਤੇ ਹੌਲਦਾਰ ਸਾਹਿਬਾਨਾਂ ਨੂੰ ਸੇਵਾਵਾਂ ਨਿਭਾਉਂਦੇ ਹੋਏ 2 ਸਾਲ ਤੋਂ ਵੱਧ ਸਮਾਂ ਹੋ ਚੁੱਕਿਆ ਸੀ, ਉਹਨਾਂ ਦੇ ਤੁਰੰਤ ਤਬਾਦਲੇ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਤਹਿਤ… pic.twitter.com/TWGKDlceqX
— AAP Punjab (@AAPPunjab) March 24, 2025
ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਹੀ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਾਡੀ ਸਰਕਾਰ ਹਰ ਕੀਮਤ ‘ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ।