ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਨਸ਼ਾ ਤਸਕਰੀ ਦੇ ਮਾਮਲੇ ‘ਚ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਦਿਆਂ ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰ ਦੀ ਮਹਿਲਾ ਇੰਚਾਰਜ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਇੰਦਰਬੀਰ ਕੌਰ ਖਿਲਾਫ ਕਰਪਸ਼ਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਇੰਚਾਰਜ ਇੰਦਰਬੀਰ ਕੌਰ ‘ਤੇ ਸਾਂਝ ਕੇਂਦਰ ਦੇ ਕਰਮਚਾਰੀਆਂ ਤੋਂ ਰਿਸ਼ਵਤ ਲੈਣ ਅਤੇ ਜਬਰਨ ਪੈਸੇ ਵਸੂਲ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਪੁਲਿਸ ਦੁਆਰਾ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੰਦਰਬੀਰ ਕੌਰ ਵੱਲੋਂ ਪੈਸੇ ਦੀ ਮੰਗ ਅਤੇ ਲੈਣ-ਦੇਣ ਦੇ ਪੁਖਤਾ ਸਬੂਤ ਸਾਹਮਣੇ ਆਏ ਹਨ। ਇਸ ਮਾਮਲੇ ਦੀ ਜਾਂਚ ਜਾਰੀ ਹੈ।