ਖ਼ਬਰਿਸਤਾਨ ਨੈੱਟਵਰਕ: ਮਾਨਸਾ ਦੇ ਬਰੇਟਾ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਪਿੰਡ ਧਰਮਪੁਰਾ ਵਿੱਚ ਇੱਕ ਪੁੱਤਰ ਨੇ ਤੇਜ਼ਧਾਰ ਹਥਿਆਰ ਨਾਲ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਰਾਏ ਸਿੰਘ ਰਾਤ ਵੇਲੇ ਕੰਧ ਟੱਪ ਕੇ ਘਰ ਵਿੱਚ ਦਾਖ਼ਲ ਹੋਇਆ ਅਤੇ ਆਪਣੇ ਪਿਤਾ ‘ਤੇ ਹਮਲਾ ਕਰ ਦਿੱਤਾ । ਇਸ ਦੌਰਾਨ ਆਪਣੇ ਭਰਾ ਨੂੰ ਵੀ ਜ਼ਖ਼ਮੀ ਕਰ ਦਿੱਤਾ। ਹਾਲਾਂਕਿ ਹਮਲੇ ਦੇ ਪਿੱਛੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ ਹੈ।
ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ ਹੈ। ਇਸ ਮਾਮਲੇ ਵਿੱਚ ਬਰੇਟਾ ਥਾਣਾ ਪੁਲਿਸ ਨੇ ਮੁਲਜ਼ਮ ਪੁੱਤਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ 65 ਸਾਲਾ ਗੁਰਜੰਟ ਸਿੰਘ ਵਜੋਂ ਹੋਈ ਹੈ। ਉਹ ਪਿੰਡ ਵਿੱਚ ਆਪਣੀ ਪਤਨੀ ਅਤੇ ਪੁੱਤਰ ਸੁਖਪਾਲ ਸਿੰਘ ਨਾਲ ਰਹਿੰਦਾ ਸੀ। ਉਸ ਦਾ ਦੂਜਾ ਪੁੱਤਰ, 45 ਸਾਲਾ ਰਾਏ ਸਿੰਘ, ਵੱਖਰਾ ਰਹਿੰਦਾ ਸੀ।
ਬਰੇਟਾ ਥਾਣੇ ਦੇ ਹੈੱਡ ਮੇਲਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਜੰਟ ਸਿੰਘ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਜ਼ਖ਼ਮੀ ਸੁਖਪਾਲ ਸਿੰਘ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ ਪੁਲਿਸ ਇਸ ਮਾਮਲੇ ਵਿੱਚ ਜਾਂਚ ਕਰ ਰਹੀ ਹੈ ਕਿ ਮੁਜ਼ਲਮ ਨੇ ਅਜਿਹਾ ਕਿਉਂ ਕੀਤਾ।