ਮਥੁਰਾ ਦੇ ਯਮੁਨਾ ਐਕਸਪ੍ਰੈਸਵੇਅ ‘ਤੇ ਸੰਘਣੀ ਧੁੰਦ ਕਾਰਣ ਭਿਆਨਕ ਹਾਦਸਾ ਵਾਪਰਿਆ ਹੈ। ਅੱਜ ਸਵੇਰੇ 4 ਵਜੇ 7 ਬੱਸਾਂ ਤੇ 3 ਕਾਰਾਂ ਆਪਸ ‘ਚ ਟਕਰਾ ਗਈਆਂ। ਹਾਦਸੇ ਤੋਂ ਬਾਅਦ 4 ਲੋਕ ਜ਼ਿੰਦਾ ਸੜ ਗਏ। ਹਾਦਸੇ ਵਿੱਚ 66 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਹਾਲਾਂਕਿ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਸਕਦੀ ਹੈ। ਸੀਐਮ ਯੋਗੀ ਬਚਾਅ ਕਾਰਜ ਦੀ ਨਿਗਰਾਨੀ ਕਰ ਰਹੇ ਹਨ। ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਐਕਸਪ੍ਰੈਸਵੇਅ ‘ਤੇ ਅਚਾਨਕ ਸੰਘਣੀ ਧੁੰਦ ਕਾਰਣ ਬੱਸ ਦੀ ਰਫ਼ਤਾਰ ਹੌਲੀ ਹੋ ਗਈ, ਅਤੇ ਪਿੱਛੇ ਤੋਂ ਆ ਰਹੀ ਇੱਕ ਹੋਰ ਬੱਸ ਇਸ ਨਾਲ ਟਕਰਾ ਗਈ। ਸਾਰੇ ਵਾਹਨ ਇੱਕ ਪਲ ਵਿੱਚ ਟਕਰਾ ਗਏ। ਜਿਸ ਕਾਰਣ ਵਾਹਨਾਂ ਨੂੰ ਅੱਗ ਲੱਗ ਗਈ।
ਚਸ਼ਮਦੀਦ ਭਗਵਾਨ ਦਾਸ ਨੇ ਕਿਹਾ ਕਿ ਜਦੋਂ ਗੱਡੀਆਂ ਟਕਰਾਈਆਂ, ਤਾਂ ਅਜਿਹਾ ਮਹਿਸੂਸ ਹੋਇਆ ਜਿਵੇਂ ਕੋਈ ਬੰਬ ਫਟ ਗਿਆ ਹੋਵੇ। ਜ਼ੋਰਦਾਰ ਧਮਾਕੇ ਹੋਏ। ਪੁਲਿਸ, ਫਾਇਰ ਬ੍ਰਿਗੇਡ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਮਥੁਰਾ ਦੇ ਐਸਐਸਪੀ ਸ਼ਲੋਕ ਕੁਮਾਰ ਨੇ ਦੱਸਿਆ ਕਿ ਧੁੰਦ ਵਾਲੀ ਰਾਤ ਦੌਰਾਨ ਸੱਤ ਬੱਸਾਂ ਅਤੇ ਕਈ ਕਾਰਾਂ ਆਪਸ ਵਿੱਚ ਟਕਰਾ ਗਈਆਂ। ਹਾਦਸੇ ਦੌਰਾਨ ਚਾਰ ਤੋਂ ਵੱਧ ਬੱਸਾਂ ਨੂੰ ਅੱਗ ਲੱਗ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਟੱਕਰ ਇੰਨੀ ਭਿਆਨਕ ਸੀ ਕਿ ਬੱਸਾਂ ਨੂੰ ਅੱਗ ਲੱਗ ਗਈ, ਅਤੇ ਬਹੁਤ ਸਾਰੇ ਯਾਤਰੀ ਸੜ ਗਏ। ਹਾਦਸੇ ਦੇ ਭਿਆਨਕ ਵੀਡੀਓ ਸਾਹਮਣੇ ਆਏ ਹਨ। ਇੱਕ ਜ਼ਖਮੀ ਵਿਅਕਤੀ ਨੇ ਦੱਸਿਆ ਕਿ ਟੱਕਰ ਤੋਂ ਬਾਅਦ ਬੱਸਾਂ ਨੂੰ ਅੱਗ ਲੱਗ ਗਈ। ਸਵੇਰੇ 4 ਵਜੇ ਦੇ ਕਰੀਬ ਵਾਪਰੇ ਹਾਦਸੇ ਸਮੇਂ ਯਾਤਰੀ ਬੱਸ ਵਿੱਚ ਸੁੱਤੇ ਪਏ ਸਨ। ਐਸਐਸਪੀ ਨੇ ਕਿਹਾ ਕਿ ਜ਼ਿਆਦਾਤਰ ਜ਼ਖਮੀਆਂ ਦੀ ਹਾਲਤ ਸਥਿਰ ਹੈ।




Punjab
|
|
|
bathinda
ਬਠਿੰਡਾ ਕੋਰਟ ‘ਚ ਪੇਸ਼ ਨਹੀਂ ਹੋਈ ਕੰਗਨਾ ਰਣੌਤ, ਹੁਣ ਇਸ ਦਿਨ ਹੋਵੇਗੀ ਅਗਲੀ ਸੁਣਵਾਈ, ਕਿਸਾਨੀ ਅੰਦੋਲਨ ਨਾਲ ਜੁੜਿਆ ਹੈ ਮਾਮਲਾ
ਕਿਸਾਨੀ ਅੰਦੋਲਨ ‘ਤੇ ਟਿੱਪਣੀ ਕਰ ਦੇ ਮਾਮਲੇ ਨੂੰ ਲੈ ਕੇ
|
|