View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: AAP ਸਰਕਾਰ ਨੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਕੈਬਨਿਟ ‘ਚ ਸ਼ਾਮਲ ਕੀਤਾ ਸੀ। ਉਨ੍ਹਾਂ ਨੇ ਅੱਜ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਨੂੰ ਉਦਯੋਗ ਅਤੇ ਪ੍ਰਵਾਸੀ ਭਾਰਤੀ ਵਿਭਾਗ ਸੌਂਪਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। 

ਲੁਧਿਆਣਾ ‘ਚ ਬਣਾਇਆ ਜਾਵੇਗਾ ਐਗਜੀਬੀਸ਼ਨ ਸੈਂਟਰ 

ਉਨ੍ਹਾਂ ਨੇ ਕਿਹਾ ਕਿ ਮੰਤਰੀ ਤਰੁਣਪ੍ਰੀਤ ਸੋਂਧ ਵੱਲੋਂ ਸ਼ੁਰੂ ਕੀਤੇ ਗਏ ਸਾਰੇ ਕੰਮ ਜਾਰੀ ਰੱਖੇ ਜਾਣਗੇ। ਉਨ੍ਹਾਂ ਨੇ ਸੂਬੇ ਦੇ ਉਦਯੋਗ ਲਈ ਚੰਗਾ ਕੰਮ ਕੀਤਾ ਹੈ।  ਉਨ੍ਹਾਂ ਨੇ ਕਿਹਾ ਕਿ ਕਾਰੋਬਾਰੀਆਂ ਦੀ ਸਹੂਲਤ ਲਈ ਹਰ ਸੰਭਵ ਕੰਮ ਕੀਤਾ ਜਾਵੇਗਾ ।ਟਾਟਾ ਸਟੀਲ ਵਰਗੀਆਂ ਨਾਮਵਰ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰ ਰਹੀਆਂ ਹਨ, ਇਸ ਲਈ ਇਹ ਸੂਬੇ ਲਈ ਇੱਕ ਸ਼ੁਭ ਸੰਕੇਤ ਹੈ। ਉਦਯੋਗਪਤੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸ਼ਹਿਰ ਵਿੱਚ ਇੱਕ ਪ੍ਰਦਰਸ਼ਨੀ ਕੇਂਦਰ ਬਣਾਇਆ ਜਾਵੇ। ਉਦਯੋਗਪਤੀਆਂ ਦੀ ਇਹ ਮੰਗ ਜਲਦੀ ਹੀ ਪੂਰੀ ਹੋ ਜਾਵੇਗੀ ਅਤੇ ਇੱਕ ਨਵਾਂ ਪ੍ਰਦਰਸ਼ਨੀ ਕੇਂਦਰ ਬਣਾਇਆ ਜਾਵੇਗਾ।

ਬੀਤੇ ਦਿਨ ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼

ਸੰਜੀਵ ਅਰੋੜਾ ਨੇ ਪੰਜਾਬ ਕੈਬਨਿਟ ਦੇ ਨਵੇਂ ਮੰਤਰੀ ਵਜੋਂ ਰਾਜ ਭਵਨ ਵਿਖੇ ਹੋਏ ਇਕ ਸਮਾਗਮ ਵਿਚ ਹਲਫ਼ ਲਿਆ। ਉਨ੍ਹਾਂ ਨੂੰ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਦੀ ਸਹੁੰ ਚੁਕਵਾਈ। 

ਦੱਸ ਦੇਈਏ ਕਿ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ 17ਵੇਂ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸੰਜੀਵ ਅਰੋੜਾ ਨੇ ਲੁਧਿਆਣਾ ਉਪ ਚੋਣ 10 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੀ ਸੀ।

ਅਰੋੜਾ ਨੂੰ ਮਿਲੇ ਇਹ ਵਿਭਾਗ

ਪੰਜਾਬ ਸਰਕਾਰ ਨੇ ਐਨਆਰਆਈ ਮੰਤਰੀ ਕੁਲਦੀਪ ਧਾਲੀਵਾਲ ਨੂੰ ਕੈਬਨਿਟ ਤੋਂ ਹਟਾ ਦਿੱਤਾ ਹੈ। ਸੰਜੀਵ ਅਰੋੜਾ ਨੂੰ ਹੁਣ ਉਨ੍ਹਾਂ ਦੀ ਜਗ੍ਹਾ ਐਨਆਰਆਈ ਮੰਤਰੀ ਬਣਾਇਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਕੁਲਦੀਪ ਧਾਲੀਵਾਲ ਨੇ ਵੀ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ, ਇਸਦਾ ਅਧਿਕਾਰਤ ਐਲਾਨ ਅਜੇ ਨਹੀਂ ਕੀਤਾ ਗਿਆ ਹੈ।

ਸੰਜੀਵ ਅਰੋੜਾ ਨੂੰ 35 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ

ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਉਪ ਚੋਣ ਵਿੱਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ 35,179 ਵੋਟਾਂ ਮਿਲੀਆਂ। ਉਨ੍ਹਾਂ ਨੇ 10,637 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ। ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੂਜੇ ਸਥਾਨ ‘ਤੇ ਰਹੇ ਜਿਨ੍ਹਾਂ ਨੂੰ 24,542 ਵੋਟਾਂ ਮਿਲੀਆਂ, ਜਦੋਂ ਕਿ ਭਾਜਪਾ ਉਮੀਦਵਾਰ ਜੀਵਨ ਗੁਪਤਾ 20,323 ਵੋਟਾਂ ਨਾਲ ਤੀਜੇ ਸਥਾਨ ‘ਤੇ ਰਹੇ। ਜਦੋਂ ਕਿ ਅਕਾਲੀ ਦਲ ਦੇ ਪਰਉਪਕਾਰ ਘੁੰਮਣ ਨੂੰ 8,203 ਵੋਟਾਂ ਮਿਲੀਆਂ ਅਤੇ ਉਹ ਚੌਥੇ ਸਥਾਨ ‘ਤੇ ਰਹੇ।

ਸੰਹੁ ਚੁੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪਾਰਟੀ ਪ੍ਰਧਾਨ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਤੇ ਹੋਰ ਕਈ ਆਗੂ ਵੀ ਪਹੁੰਚੇ ਸਨ। 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਲਾਰੈਂਸ ਬਿਸ਼ਨੋਈ

|

|

|

ਚੰਡੀਗੜ੍ਹ ਪੁਲਿਸ ਵੱਲੋਂ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਕੇਸ

|

|

|

ਪੰਜਾਬ ‘ਚ ਕੁਝ ਇਲਾਕਿਆਂ ‘ਚ ਹਲਕੀ ਧੁੱਪ ਨਿਕਲ ਰਹੀ ਹੈ।

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਬਾਅਦ ਹੁਣ

|

|

|

ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਮੈਂਡੀ ਤੱਖੜ ਇੱਕ ਵਾਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ