View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਮੋਗਾ ‘ਚ ਦੋ ਟਰਾਲੀਆਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇੱਕ ਟਰਾਲੀ ਦੇ ਡਰਾਈਵਰ ਅਤੇ ਉਸ ਦੇ ਨਾਲ ਬੈਠੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਸੜਕ ‘ਤੇ ਲੰਮਾ ਜਾਮ ਲੱਗ ਗਿਆ। ਘਟਨਾ ਤੋਂ ਬਾਅਦ ਦੂਜੀ ਟਰਾਲੀ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।

ਚਸ਼ਮਦੀਦਾਂ ਅਨੁਸਾਰ ਇਹ ਹਾਦਸਾ 11 ਵਜੇ ਦੇ ਕਰੀਬ ਵਾਪਰਿਆ, ਜਦੋਂ ਦੋਵੇਂ ਟਰਾਲੀਆਂ ਵੱਖ-ਵੱਖ ਦਿਸ਼ਾਵਾਂ ਤੋਂ ਆਉਂਦੀਆਂ ਹੋਈਆਂ ਅਚਾਨਕ ਆਹਮੋ-ਸਾਹਮਣੇ ਟਕਰਾ ਗਈਆਂ। ਦੱਸਿਆ ਜਾ ਰਿਹਾ ਹੈ ਕਿ ਸੰਤੁਲਨ ਵਿਗੜਨ ਜਾਂ ਤੇਜ਼ ਰਫਤਾਰ ਕਾਰਨ ਦੋਵਾਂ ਟਰਾਲੀਆਂ ਵਿਚਾਲੇ ਇਹ ਭਿਆਨਕ ਟੱਕਰ ਹੋਈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਡਰਾਈਵਰ ਦੀ ਪਛਾਣ ਕਰ ਲਈ ਗਈ ਹੈ, ਜਿਸ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਟਰਾਲੀਆਂ ਵਿੱਚ ਫਸੀਆਂ ਲਾਸ਼ਾਂ ਨੂੰ ਕਟਰ ਦੀ ਮਦਦ ਨਾਲ ਬਾਹਰ ਕੱਢਣ ਲਈ ਪੁਲਿਸ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ। ਰੈਸਕਿਊ ਆਪ੍ਰੇਸ਼ਨ ਦੌਰਾਨ ਸੜਕ ਨੂੰ ਕੁਝ ਸਮੇਂ ਲਈ ਬੰਦ ਕਰਨਾ ਪਿਆ, ਜਿਸ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਤ ਸਮੇਂ ਚੱਲਣ ਵਾਲੀਆਂ ਟਰਾਲੀਆਂ ਅਤੇ ਤੇਜ਼ ਰਫਤਾਰ ਵਾਹਨਾਂ ‘ਤੇ ਸਖ਼ਤ ਨਜ਼ਰ ਰੱਖੀ ਜਾਵੇ। ਪੁਲਿਸ ਨੇ ਦੱਸਿਆ ਕਿ ਹੁਣ ਸੜਕ ‘ਤੇ ਆਵਾਜਾਈ ਨੂੰ ਦੁਬਾਰਾ ਬਹਾਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਰਾਤ ਸਮੇਂ ਵਾਹਨ ਚਲਾਉਂਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ ਬਹੁਤ ਹੀ ਮੰਦਭਾਗਾ

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਸ਼ਹਿਜ਼ਾਦ ਪੂਨਾਵਾਲਾ

|

|

|

ਖ਼ਬਰਿਸਤਾਨ ਨੈੱਟਵਰਕ: ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਜਨਸ਼ਤਾਬਦੀ ਐਕਸਪ੍ਰੈਸ ਟ੍ਰੇਨ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਪੁਲਿਸ ਨੇ SSP ਦਫ਼ਤਰ ਦੇ ਬਾਹਰ ਹੋਈ

|

|

|

ਖ਼ਬਰਿਸਤਾਨ ਨੈੱਟਵਰਕ: ਗੁਰਦਾਸਪੁਰ ਦੇ ਦੀਨਾਨਗਰ ਵਿੱਚ ਬੱਚਿਆਂ ਨਾਲ ਭਰੀ ਇੱਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ