ਮੋਗਾ ਵਿੱਚ ਅੱਜ ਸਵੇਰੇ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਉਮਰਸੀਰ ਵਜੋਂ ਹੋਈ ਹੈ। ਹਮਲਾਵਰਾਂ ਨੇ ਕਥਿਤ ਤੌਰ ‘ਤੇ ਉਸ ‘ਤੇ 20 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਪਹਿਲਾਂ ਹੀ ਉਡੀਕ ਵਿੱਚ ਸਨ ਹਮਲਾਵਰ
ਉਮਰਸੀਰ ਨੇਸਟਲੇ ਇੰਡੀਆ ਲਿਮਟਿਡ ਵਿੱਚ ਕੰਮ ਕਰਦਾ ਸੀ। ਉਹ ਸਵੇਰੇ ਸਵੇਰੇ ਆਪਣੀ ਕਾਰ ਵਿੱਚ ਕੰਮ ‘ਤੇ ਜਾ ਰਿਹਾ ਸੀ। ਜਿਵੇਂ ਹੀ ਉਹ ਕੁਝ ਦੂਰੀ ‘ਤੇ ਪਹੁੰਚਿਆ, ਹਮਲਾਵਰਾਂ, ਜੋ ਪਹਿਲਾਂ ਹੀ ਉੱਥੇ ਉਡੀਕ ਕਰ ਰਹੇ ਸਨ, ਨੇ ਉਸ ‘ਤੇ ਗੋਲੀਬਾਰੀ ਕੀਤੀ। ਤੇ ਉਦੋਂ ਤੱਕ ਫਾਇਰਰਿੰਗ ਕਰਦੇ ਰਹੇ ਜਦੋਂ ਤੱਕ ਉਸਦੀ ਮੌਤ ਨਹੀਂ ਹੋ ਗਈ।
ਇਲਾਕੇ ‘ਚ ਫੈਲੀ ਦਹਿਸ਼ਤ
ਅੱਜ ਸਵੇਰੇ ਗੋਲੀਬਾਰੀ ਦੀ ਆਵਾਜ਼ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਪੁਲਿਸ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਇਲਾਕੇ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।