ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿੱਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਮੈਗਾ ਰੈਲੀ ਵਿੱਚ ਸ਼ਾਮਲ ਹੋਣਗੇ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਦਿੱਤੀ ਹੈ। ਉਹ ਇਸ ਤੋਂ ਪਹਿਲਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ।
ਹਾਲਾਂਕਿ ਇਸ ਤੋਂ ਪਹਿਲਾਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਇਸ ਰੈਲੀ ‘ਚ ਸ਼ਾਮਲ ਨਹੀਂ ਹੋਣਗੇ। ਬੀਤੇ ਦਿਨ ਸਿਹਤ ਵਿਗੜਨ ਕਾਰਣ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਲਿਜਾਇਆ ਗਿਆ ਸੀ। ਰਿਪੋਰਟਾਂ ਅਨੁਸਾਰ ਉਹ ਕੁਝ ਹੀ ਦੇਰ ਵਿੱਚ ਹਸਪਤਾਲ ਤੋਂ ਡਿਸਚਾਰਜ ਹੋ ਜਾਣਗੇ। ਤੇ ਰੈਲੀ ‘ਚ ਸ਼ਾਮਲ ਹੋ ਸਕਦੇ ਹਨ।