ਮੋਹਾਲੀ ਦੇ ਸੋਹਾਣਾ ਵਿੱਚ ਸੋਮਵਾਰ ਨੂੰ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਹੁਣ ਇੱਕ ਵੱਡਾ ਖੁਲਾਸਾ ਹੋਇਆ ਹੈ। ਹਮਲਾਵਰ ਰਾਣਾ ਦੀ ਮੌਤ ਦਾ ਇੰਤਜ਼ਾਰ ਕਰ ਰਹੇ ਸਨ। ਇਸ ਦੌਰਾਨ ਜਗਪ੍ਰੀਤ ਨਾਮ ਦਾ ਇੱਕ ਨੌਜਵਾਨ ਪਹੁੰਚਿਆ ਅਤੇ ਰਾਣਾ ਦੀ ਲਾਸ਼ ਚੁੱਕਣ ਦੀ ਕੋਸ਼ਿਸ਼ ਕੀਤੀ।
ਹਮਲਾਵਰਾਂ ਨੇ ਜਗਪ੍ਰੀਤ ‘ਤੇ ਵੀ ਗੋਲੀਆਂ ਚਲਾਈਆਂ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਹ ਮੋਹਾਲੀ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਹੈ। ਜਗਪ੍ਰੀਤ ਦੀ ਹਾਲਤ ਕਥਿਤ ਤੌਰ ‘ਤੇ ਨਾਜ਼ੁਕ ਹੈ।
ਰਾਣਾ ਬਲਾਚੌਰੀਆ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।ਪੋਸਟਮਾਰਟਮ ਤੋਂ ਬਾਅਦ, ਰਾਣਾ ਦਾ ਅੰਤਿਮ ਸੰਸਕਾਰ ਅੱਜ ਹੋਣ ਦੀ ਉਮੀਦ ਹੈ। ਰਾਣਾ ਦਾ 6 ਦਸੰਬਰ ਨੂੰ ਦੇਹਰਾਦੂਨ ਦੀ ਰਹਿਣ ਵਾਲੀ ਲੜਕੀ ਨਾਲ ਨਾਲ ਪ੍ਰੇਮ ਵਿਆਹ ਹੋਇਆ ਸੀ।
ਬੰਬੀਹਾ ਗੈਂਗ ਨੇ ਜ਼ਿੰਮੇਵਾਰੀ ਲਈ
ਬੰਬੀਹਾ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਬੰਬੀਹਾ ਗੈਂਗ ਨੇ ਲਿਖਿਆ ਕਿ ਰਾਣਾ ਨੂੰ ਮਾਰਨਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਸੀ। ਰਾਣਾ ਨੇ ਮੂਸੇਵਾਲਾ ਦੇ ਕਾਤਲਾਂ ਦੇ ਰਹਿਣ ਦਾ ਪ੍ਰਬੰਧ ਕੀਤਾ ਸੀ। ਹਾਲਾਂਕਿ ਇਸ ਵਾਇਰਲ ਪੋਸਟ ਦੀ ਅਸੀਂ ਪੁਸ਼ਟੀ ਨਹੀਂ ਕਰਦੇ।
ਸੈਲਫੀ ਲੈਣ ਦੇ ਬਹਾਨੇ ਚਲਾਈਆਂ ਗੋਲੀਆਂ
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸੋਹਾਣਾ ਸਾਹਿਬ ਵਿੱਚ ਕਬੱਡੀ ਕੱਪ ਟੂਰਨਾਮੈਂਟ ਦੌਰਾਨ ਹਮਲਾਵਰ ਇੱਕ ਬਾਈਕ ਅਤੇ ਇੱਕ ਬੋਲੇਰੋ ਕਾਰ ‘ਤੇ ਆਏ ਸਨ। ਦੋਸ਼ ਹੈ ਕਿ ਉਹ ਸੈਲਫੀ ਲੈਣ ਦੇ ਬਹਾਨੇ ਰਾਣਾ ਬਲਾਚੌਰੀਆ ਕੋਲ ਪਹੁੰਚੇ ਅਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਰਾਣਾ ਬਲਾਚੌਰੀਆ ਦੇ ਸਿਰ ਵਿੱਚ ਗੋਲੀ ਲੱਗਣ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ।




Punjab
|
|
|
bathinda
ਬਠਿੰਡਾ ਕੋਰਟ ‘ਚ ਪੇਸ਼ ਨਹੀਂ ਹੋਈ ਕੰਗਨਾ ਰਣੌਤ, ਹੁਣ ਇਸ ਦਿਨ ਹੋਵੇਗੀ ਅਗਲੀ ਸੁਣਵਾਈ, ਕਿਸਾਨੀ ਅੰਦੋਲਨ ਨਾਲ ਜੁੜਿਆ ਹੈ ਮਾਮਲਾ
ਕਿਸਾਨੀ ਅੰਦੋਲਨ ‘ਤੇ ਟਿੱਪਣੀ ਕਰ ਦੇ ਮਾਮਲੇ ਨੂੰ ਲੈ ਕੇ
|
|