ਖ਼ਬਰਿਸਤਾਨ ਨੈੱਟਵਰਕ: ਮੋਹਾਲੀ ‘ਚ ਮਹਾਸ਼ਿਵਰਾਤਰੀ ਵਾਲੇ ਦਿਨ ਐਤਵਾਰ ਰਾਤ ਨੂੰ ਇੱਕ ਨੌਜਵਾਨ ਦਾ ਕਿਰਚ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਫੇਜ਼-11 ਵਿੱਚ ਵਾਪਰੀ। ਮ੍ਰਿਤਕ ਗੁਰਜੋਤ ਸਿੰਘ ਹਰਿਆਣਾ ਦੇ ਰਹਿਣ ਵਾਲਾ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਹਨ ਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।
ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਨੇ ਮੁਜ਼ਲਮਾਂ ਦੀਆਂ ਬਾਈਕਾਂ ਵੀ ਜ਼ਬਤ ਕਰ ਲਈਆਂ ਹਨ। ਇਸ ਦੇ ਬਾਵਜੂਦ, ਦੋਸ਼ੀ ਅਜੇ ਤੱਕ ਫੜੇ ਨਹੀਂ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਦੂਜੇ ਰਾਜ ਦੇ ਰਹਿਣ ਵਾਲੇ ਹਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ ਅਤੇ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਐਸਐਸਪੀ ਹਰਮਨਦੀਪ ਸਿੰਘ ਹੰਸ ਖੁਦ ਪਹੁੰਚ ਕੇ ਪਰਿਵਾਰ ਵਾਲਿਆਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਦਾ ਦੱਸਿਆ ਹੈ ਕਿ ਪ੍ਰਵਾਸੀ ਨੌਜਵਾਨਾਂ ਵਿਚਕਾਰ ਲੜਾਈ ਹੋ ਰਹੀ ਸੀ। ਉਹ ਹੁਲੜ੍ਹਬਾਜ਼ੀ ਕਰ ਰਹੇ ਸਨ। ਇਸ ਦੌਰਾਨ ਗੁਰਸੇਵਕ ਦੇ ਢਿੱਡ ਵਿੱਚ ਕਿਰਚ ਮਾਰੀ। ਜਿਸ ਤੋਂਬਾਅਦ ਗੁਰਸੇਵਕ ਦੀ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ।